BSF ਨੇ ਘੁਸਪੈਠੀਏ ਨੂੰ ਕੀਤਾ ਢੇਰ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਜਨਾਲਾ ਦੀ ਬੀਐਸਐਫ ਪੋਸਟ 73 ਬਟਾਲੀਅਨ ਨੇ ਪਾਕਿਸਤਾਨ ਵੱਲੋਂ
ਅੱਤਵਾਦੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਇਸ ਦੌਰਾਨ ਫੌਜ ਨੇ ਅੱਤਵਾਦੀ ਨੂੰ ਮਾਰ ਦਿੱਤਾ ਹੈ।
ਅੱਤਵਾਦੀ ਕੋਲੋਂ ਇਕ ਪੰਪ ਗੰਨ, ਤੰਬਾਕੂ ਦਾ ਪੈਕਟ ਅਤੇ ਇਕ ਲਾਈਟਰ ਬਰਾਮਦ ਹੋਇਆ ਹੈ। ਬੀਐਸਐਫ ਨੇ ਘੁਸਪੈਠੀਏ ਦੀ ਲਾਸ਼ ਨੂੰ ਪੁਲਿਸ ਨੂੰ ਸੌਂਪ ਦਿੱਤਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਹੈ।
ਇਸ ਬਾਰੇ ਪੁਲਿਸ ਅਧਿਕਾਰੀ ਬਲਦੇਵ ਸਿੰਘ ਦਾ ਕਹਿਣਾ ਹੈ ਕਿ ਬੀਐਸਐਫ ਦੀ ਚੌਂਕੀ ਤੋਂ ਫੋਨ ਆਇਆ ਸੀ ਅਤੇ ਪੂਰੀ ਟੀਮ ਲੈ ਕੇ ਉਥੇ ਪਹੁੰਚੇ।ਬੀਐਸਐਫ ਦਾ ਕਹਿਣਾ ਹੈ ਕਿ ਸਰਹੱਦੀ ਲਾਈਨ ਦੇ ਦੂਜੇ ਪਾਸਿਓ ਇਹ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਇਸ ਦੌਰਾਨ ਇਹ ਮਾਰਿਆ ਗਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।
- PTC NEWS