Crop Affected Due to Rain: ਮੀਂਹ ਪੈਣ ਨਾਲ ਕਿਸਾਨਾਂ ਦੇ ਮੁਰਝਾਏ ਚਿਹਰੇ
ਗੁਰਦਾਸਪੁਰ: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਉਥੇ ਹੀ ਕਿਸਾਨਾਂ ਦੀ ਚਿੰਤਾ ਵੀ ਵਧ ਗਈ ਹੈ। ਹਰਿਆਣਾ ਦੇ ਕਈ ਇਲਾਕਿਆਂ 'ਚ ਤੇਜ਼ ਹਵਾਵਾਂ ਕਾਰਨ ਕਣਕ ਦਾ ਮਾਮੂਲੀ ਨੁਕਸਾਨ ਹੋਇਆ ਹੈ।
ਦੱਸ ਦਈਏ ਕਿ ਗੁਰਦਾਸਪੁਰ ਜ਼ਿਲੇ 'ਚ ਕਿਸਾਨਾਂ ਦੀ ਕਈ ਏਕੜ ਜ਼ਮੀਨ ਦਾ ਭਾਰੀ ਨੁਕਸਾਨ ਹੋਇਆ ਹੈ। ਜਿਸ ਕਰਕੇ ਕਿਸਾਨ ਭਾਰੀ ਚਿੰਤਾ 'ਚ ਦਿਖਾਈ ਦੇ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ ਬਾਰਿਸ਼ ਨੇ ਹਜ਼ਾਰਾਂ ਏਕੜ ਫ਼ਸਲ ਖਰਾਬ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਅਜੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ ਦਿਨ ਹੋਰ ਬਾਰਿਸ਼ ਰਹੇਗੀ। ਜਿਸ ਕਰਕੇ ਕਿਸਾਨਾਂ ਨੂੰ ਚਿੰਤਾ ਹੈ ਕਿ ਉਨ੍ਹਾਂ ਦਾ ਹੋਰ ਨੁਕਸਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ: Murder Case Mansa: 6 ਸਾਲਾ ਬੱਚੇ ਨੂੰ ਗੋਲੀਆਂ ਮਾਰਨ ਵਾਲੇ 3 ਆਰੋਪੀ ਗ੍ਰਿਫ਼ਤਾਰ
- PTC NEWS