Mon, Jan 30, 2023
Whatsapp

ਬਠਿੰਡਾ ਦੀ ਟਰੱਕ ਯੂਨੀਅਨ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ, 2 ਵਿਅਕਤੀ ਗੰਭੀਰ ਜ਼ਖ਼ਮੀ

ਬਠਿੰਡਾ 'ਚ ਟਰੱਕ ਯੂਨੀਅਨ ਵਿੱਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਝਗੜਾ ਸ਼ੁਰੂ ਹੋ ਗਿਆ। ਇਸ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪੁਲਿਸ ਪ੍ਰਸ਼ਾਸ਼ਨ ਪਹੁੰਚਿਆ ਅਤੇ ਉਨ੍ਹਾਂ ਵੱਲੋਂ ਏਰੀਆ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।

Written by  Jasmeet Singh -- January 02nd 2023 07:06 PM
ਬਠਿੰਡਾ ਦੀ ਟਰੱਕ ਯੂਨੀਅਨ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ, 2 ਵਿਅਕਤੀ ਗੰਭੀਰ ਜ਼ਖ਼ਮੀ

ਬਠਿੰਡਾ ਦੀ ਟਰੱਕ ਯੂਨੀਅਨ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ, 2 ਵਿਅਕਤੀ ਗੰਭੀਰ ਜ਼ਖ਼ਮੀ

ਮੁਨੀਸ਼ ਗਰਗ, (ਬਠਿੰਡਾ, 2 ਜਨਵਰੀ): ਬਠਿੰਡਾ 'ਚ ਟਰੱਕ ਯੂਨੀਅਨ ਵਿੱਚ ਅੱਜ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਝਗੜਾ ਸ਼ੁਰੂ ਹੋ ਗਿਆ। ਇਸ ਘਟਨਾ ਵਿੱਚ ਦੋ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪੁਲਿਸ ਪ੍ਰਸ਼ਾਸ਼ਨ ਪਹੁੰਚਿਆ ਅਤੇ ਉਨ੍ਹਾਂ ਵੱਲੋਂ ਏਰੀਆ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। 

ਜ਼ਖਮੀ ਅਜੇ ਕੁਮਾਰ ਦੇ ਪਿਤਾ ਨੇ ਦੱਸਿਆ ਕਿ ਮਾਲ ਦੀ ਢੋਆ-ਢੁਆਈ ਲਈ ਪੰਡ ਆਈ ਸੀ, ਜਿਸ ਸਬੰਧੀ ਪੇਮੈਂਟ ਨੂੰ ਲੈਕੇ ਝਗੜਾ ਕੀਤ ਗਿਆ। ਜਦੋਂ ਉਨ੍ਹਾਂ ਪੈਸੇ ਦੇਣ ਤੋਂ ਪਹਿਲਾਂ ਪੰਡ ਦੀ ਮੰਗ ਕੀਤੀ ਤਾਂ ਕੁਝ ਲੋਕਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਅਤੇ ਗੱਲੇ ਦੇ ਪੈਸੇ ਨੂੰ ਲੈ ਕੇ ਵੀ ਉਨ੍ਹਾਂ ਨਾਲ ਲੜਾਈ ਝਗੜਾ ਕੀਤਾ। 


ਉਨ੍ਹਾਂ ਦੇ ਬੇਟੇ ਦੇ ਇਸ ਵਿਵਾਦ 'ਚ ਵੀ ਸੱਟਾਂ ਲੱਗੀਆਂ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਹੈ। ਉੱਧਰ ਘਟਨਾ ਦਾ ਪਤਾ ਚਲਦੇ ਹੀ ਐੱਸ.ਐੱਚ.ਓ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਉਹ ਘਟਨਾ ਦੀ ਜਾਂਚ ਕਰ ਰਹੇ ਹਨ। ਫਿਲਹਾਲ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਦੱਸਿਆ ਜਾ ਰਿਹਾ ਹੈ। 

ਹਸਪਤਾਲ ਵਿੱਚ ਇਲਾਜ ਅਧੀਨ ਅਜੇ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਗੱਡੀ ਦੀ ਪੇਮੈਂਟ ਲੈਣ ਗਏ ਸਨ, ਜਿੱਥੇ ਕੁਝ ਲੋਕਾਂ ਵੱਲੋਂ ਉਸ ਨਾਲ ਲੜਾਈ ਝਗੜਾ ਕੀਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀਆਂ ਦਾ ਇਲਾਜ ਕਰ ਰਹੇ ਸਰਕਾਰੀ ਡਾਕਟਰ ਦਾ ਕਹਿਣਾ ਹੈ ਕਿ ਫ਼ਿਲਹਾਲ ਦੋਨਾਂ ਦੀ ਹਾਲਤ ਸਥਿਰ ਹੈ।

- PTC NEWS

adv-img

Top News view more...

Latest News view more...