Hindu Leader Vikas Bagga Murder Case Update : ਲੁਧਿਆਣਾ ਕਾਊਂਟਰ ਇੰਟੈਲੀਜੈਂਸ ਅਤੇ ਜ਼ਿਲ੍ਹਾ ਪੁਲਿਸ ਟੀਮ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਵਿਕਾਸ ਬੱਗਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਕਾਤਲਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਕੁਲ ਮਿਸ਼ਰਾ ਹੈ।ਟਰਾਂਸਪੋਰਟ ਨਗਰ ਲੁਧਿਆਣਾ ਤੋਂ ਹੋਈ ਗ੍ਰਿਫਤਾਰੀਟੀਮ ਨੇ ਮੁਕੁਲ ਮਿਸ਼ਰਾ ਨੂੰ ਟਰਾਂਸਪੋਰਟ ਨਗਰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਸੂਤਰਾਂ ਮੁਤਾਬਕ ਪੁਲਿਸ ਅਜੇ ਵੀ ਧਮੇਂਦਰ ਨਾਂ ਦੇ ਵਿਅਕਤੀ ਦੀ ਭਾਲ ਕਰ ਰਹੀ ਹੈ। ਮੁਲਜ਼ਮ ਮੁਕੁਲ ਮਿਸ਼ਰਾ ਲੰਬੇ ਸਮੇਂ ਤੋਂ ਉੱਤਰ ਪ੍ਰਦੇਸ਼ ਵਿੱਚ ਵੀ ਲੋੜੀਂਦਾ ਸੀ। ਪੰਜਾਬ ਅਤੇ ਜੰਮੂ-ਕਸ਼ਮੀਰ ਦੀਆਂ ਪੁਲਿਸ ਟੀਮਾਂ ਦੀ ਸਾਂਝੀ ਛਾਪੇਮਾਰੀ ਤੋਂ ਬਾਅਦ ਹੀ ਪੁਲਿਸ ਮੁਕੁਲ ਮਿਸ਼ਰਾ ਤੱਕ ਪਹੁੰਚ ਸਕੀ।ਵਿਕਾਸ ਬੱਗਾ ਦਾ 13 ਅਪ੍ਰੈਲ ਨੂੰ ਹੋਇਆ ਸੀ ਕਤਲਜਾਣਕਾਰੀ ਅਨੁਸਾਰ 13 ਅਪ੍ਰੈਲ ਨੂੰ ਵਿਕਾਸ ਬੱਗਾ ਰੇਲਵੇ ਰੋਡ 'ਤੇ ਸਥਿਤ ਆਪਣੀ ਮਿਠਾਈ ਦੀ ਦੁਕਾਨ 'ਤੇ ਬੈਠਾ ਸੀ ਕਿ ਸ਼ਾਮ 5 ਵਜੇ ਦੇ ਕਰੀਬ ਦੋ ਨੌਜਵਾਨ ਆਏ ਅਤੇ ਉਨ੍ਹਾਂ ਦੇ ਸਿਰ 'ਚ ਗੋਲੀਆਂ ਮਾਰ ਦਿੱਤੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਸੀਸੀਟੀਵੀ ਵਿੱਚ ਦੇਖਿਆ ਗਿਆ ਸੀ ਕਿ 2 ਨੌਜਵਾਨ ਬਿਨਾਂ ਨੰਬਰ ਪਲੇਟ ਦੇ ਸਕੂਟਰ ’ਤੇ ਆਏ। ਇੱਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਆਪਣਾ ਚਿਹਰਾ ਢੱਕਿਆ ਹੋਇਆ ਸੀ। ਹੈਲਮੇਟ ਪਹਿਨੇ ਨੌਜਵਾਨ ਦੁਕਾਨ ਦੇ ਅੰਦਰ ਚਲਾ ਗਿਆ ਅਤੇ ਇੱਕ ਮਿੰਟ ਬਾਅਦ ਵਾਪਸ ਆ ਗਿਆ। ਇਸ ਤੋਂ ਬਾਅਦ ਉਹ ਆਪਣੇ ਦੂਜੇ ਸਾਥੀ ਨਾਲ ਸਕੂਟਰ 'ਤੇ ਭੱਜ ਗਿਆ।ਇਹ ਵੀ ਪੜ੍ਹੋ : Doctors Protest : ਕੋਲਕਾਤਾ 'ਚ ਡਾਕਟਰ ਨਾਲ ਬੇਰਹਿਮੀ ਤੋਂ ਬਾਅਦ ਦੇਸ਼ ਭਰ 'ਚ ਪ੍ਰਦਰਸ਼ਨ, ਪ੍ਰਿੰਸੀਪਲ ਨੇ ਦਿੱਤਾ ਅਸਤੀਫਾ, OPD ਬੰਦ