Mon, Jan 30, 2023
Whatsapp

ਸੰਦੀਪ ਰਿਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਦਾ ਸੰਭਾਲਿਆ ਚਾਰਜ

Written by  Aarti -- November 30th 2022 02:52 PM
ਸੰਦੀਪ ਰਿਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਦਾ ਸੰਭਾਲਿਆ ਚਾਰਜ

ਸੰਦੀਪ ਰਿਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਦਾ ਸੰਭਾਲਿਆ ਚਾਰਜ

ਅੰਮ੍ਰਿਤਸਰ, ਮਨਿੰਦਰ ਮੋਂਗਾ ( 30 ਨਵੰਬਰ 2022): ਆਈਏਐਸ ਸੰਦੀਪ ਰਿਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਨਵੇਂ ਕਮਿਸ਼ਨਰ ਵਜੋਂ  ਆਪਣਾ ਚਾਰਜ ਸੰਭਾਲ ਲਿਆ ਹੈ। ਦੱਸ ਦਈਏ ਕਿ  ਉਨ੍ਹਾਂ ਦਾ ਨਗਰ ਨਿਗਮ ਦਫਤਰ ਵਿੱਚ ਪਹੁੰਚਣ ’ਤੇ ਨਿਗਮ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। 

ਇਸ ਮੌਕੇ ਗੱਲਬਾਤ ਕਰਦਿਆਂ ਨਵ ਨਿਯੁਕਤ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਗੁਰੂ ਨਗਰੀ ਅੰਮ੍ਰਿਤਸਰ ਗੁਰੂਆਂ ਪੀਰਾਂ ਦੀ ਧਰਤੀ ਹੈ ਜਿੱਥੇ ਸਵੱਛਤਾ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ ਅਤੇ ਸ਼ਹਿਰ ਵਿੱਚ ਨਾਜ਼ਾਇਜ਼ ਕਬਜ਼ਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀ ਜਾਵੇਗਾ।  


ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਦੀ ਹਿਦਾਇਤਾਂ ਦੀ ਪਾਲਣਾ ਕਰਦਿਆਂ ਸ਼ਹਿਰ ਦੀ ਵਿਵਸਥਾ ਨੂੰ ਠੀਕ ਕਰਨ ਵਿੱਚ ਕਿਸੇ ਤਰ੍ਹਾਂ ਵੀ ਕੋਈ ਕਮੀ ਨਹੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੋ ਅਧਿਕਾਰੀ ਇਨ੍ਹਾਂ ਕੰਮਾਂ ਵਿੱਚ ਸਹਿਯੋਗ ਨਾ ਕਰਕੇ ਆਪਣੀ ਡਿਉਟੀ ਨਹੀ ਨਿਭਾਉਂਣਗੇ ਉਹਨਾ ਖਿਲਾਫ ਵੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜੋ: SGPC ਬੰਦੀ ਸਿੰਘਾਂ ਦੀ ਰਿਹਾਈ ਲਈ 1 ਦਸੰਬਰ ਤੋਂ ਸ਼ੁਰੂ ਕਰੇਗੀ ਦਸਤਖ਼ਤ ਮੁਹਿੰਮ

- PTC NEWS

adv-img

Top News view more...

Latest News view more...