Jagjit Singh Dallewal challenge to CM Mann : ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ੰਭੂ ਮੋਰਚੇ ਤੋਂ ਕਿਸਾਨਾਂ ਨੂੰ ਉਖੇੜਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ 6 ਮਈ ਮੁੜ ਧਰਨਾ ਲਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਦੋ ਦਿਨਾਂ ਤੋਂ ਲਗਾਤਾਰ ਕਿਸਾਨਾਂ ਦੀ ਫੜੋ-ਫੜੀ ਕੀਤੀ ਜਾ ਰਹੀ ਹੈ। ਮੋਰਚੇ ਦੇ ਕਈ ਵੱਡੇ ਲੀਡਰਾਂ ਨੂੰ ਪੁਲਿਸ ਨੇ ਘਰਾਂ ਵਿੱਚ ਵੀ ਨਜ਼ਰਬੰਦ ਕੀਤਾ ਹੋਇਆ ਹੈ, ਪਰ ਇਸ ਸਭ ਦੇ ਬਾਵਜੂਦ ਕਿਸਾਨ ਪਿੱਛੇ ਨਹੀਂ ਹਟ ਰਹੇ ਹਨ। ਹੁਣ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਹੈ ਕਿ ਲੋਕਤੰਤਰ ਦਾ ਘਾਣ ਨਾ ਕਰੋ, ਨਹੀਂ ਤਾਂ ਤੁਹਾਨੂੰ ਵੀ ਲੋਕਾਂ ਵੱਲੋਂ ਛੇਤੀ ਹੀ ਸੱਤਾ ਵਿਚੋਂ ਬਾਹਰ ਕਰ ਦਿੱਤਾ ਜਾਵੇਗਾ।ਕਿਸਾਨ ਆਗੂ ਦਾ ਸੀਐਮ ਮਾਨ ਨੂੰ ਚੈਲੰਜਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਪੁਲਿਸ ਵੱਲੋਂ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੀਡੀਆ ਕਰਮੀਆਂ ਨੂੰ ਵੀ ਉਨ੍ਹਾਂ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਸਵੇਰ ਤੋਂ ਹੀ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਪੰਜਾਬ ਦੀ ਰਾਜਧਾਨੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਦਿੱਲੀ ਜਾਣ ਦਿੱਤਾ ਜਾ ਰਿਹਾ ਹੈ, ਜੋ ਕਿ ਇਹ ਲੋਕਤੰਤਰ ਦਾ ਘਾਣ ਹੈ।<iframe src=https://www.facebook.com/plugins/video.php?height=314&href=https://www.facebook.com/ptcnewsonline/videos/675569581876106/&show_text=false&width=560&t=0 width=560 height=314 style=border:none;overflow:hidden scrolling=no frameborder=0 allowfullscreen=true allow=autoplay; clipboard-write; encrypted-media; picture-in-picture; web-share allowFullScreen=true></iframe>ਕਿਸਾਨ ਆਗੂ ਨੇ ਸੀਐਮ ਮਾਨ ਨੂੰ ਕਿਹਾ ਕਿ ਭਾਵੇਂ ਤੁਸੀਂ ਕਿਸਾਨ ਨੇਤਾਵਾਂ ਨੂੰ ਗ੍ਰਿਫ਼ਤਾਰ ਕਰ ਰੱਖਿਆ ਪਰ ਵੱਡੀ ਗਿਣਤੀ ਕਿਸਾਨ ਸ਼ੰਭੂ ਧਰਨੇ ਵਿਚ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈਲੰਜ ਕੀਤਾ ਕਿ ਜਿਸ ਤਰਾਂ ਤੁਸੀਂ ਲੋਕਤੰਤਰ ਦਾ ਘਾਣ ਕਰਨ ਵੱਲ ਤੁਰੇ ਹੋ ਤੁਹਾਨੂੰ ਲੋਕ ਬਹੁਤ ਟਾਈਮ ਸੱਤਾ ਤੇ ਟਿਕਣ ਨਹੀਂ ਦੇਣਗੇ।<iframe width=930 height=523 src=https://www.youtube.com/embed/2h8_g-UGs7s title=Rajpura News : ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤਿਆਰ, ਕਰ ਦਿੱਤੀ ਬੈਰੀਕੇਡਿੰਗ, ਖੜ੍ਹੇ ਕੀਤੇ ਮਿੱਟੀ ਦੇ ਭਰੇ ਟਰੱਕ frameborder=0 allow=accelerometer; autoplay; clipboard-write; encrypted-media; gyroscope; picture-in-picture; web-share referrerpolicy=strict-origin-when-cross-origin allowfullscreen></iframe>ਜ਼ਿਕਰਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਧਰਨੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਧਰਨੇ-ਪ੍ਰਦਰਸ਼ਨ ਕਰਨ 'ਤੇ ਸਿੱਧੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ ਸੀ, ਜਿਸ ਤੋਂ ਕਿਸਾਨ ਭੜਕ ਉੱਠੇ ਹਨ ਅਤੇ ਸ਼ੰਭੂ ਮੋਰਚੇ ਵੱਲ ਵੱਧ ਰਹੇ ਹਨ।