Sun, Jan 29, 2023
Whatsapp

ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਕਰਵਾਇਆ ਗਿਆ ਪਤੰਗਬਾਜ਼ੀ ਮੁਕਾਬਲਾ

ਅੰਮ੍ਰਿਤਸਰ ਦੇ ਖਾਲਸਾ ਕਾਲਜ ਗਰਾਊਂਡ ਵਿਖੇ ਰੈੱਡ ਕਰਾਸ ਸੁਸਾਇਟੀ ਵੱਲੋਂ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ 50 ਦੇ ਕਰੀਬ ਸ਼ਹਿਰ ਵਾਸੀਆਂ ਨੇ ਪਤੰਗਬਾਜ਼ੀ ਵਿੱਚ ਹਿੱਸਾ ਲਿਆ।

Written by  Aarti -- January 12th 2023 03:54 PM
ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਕਰਵਾਇਆ ਗਿਆ ਪਤੰਗਬਾਜ਼ੀ ਮੁਕਾਬਲਾ

ਅੰਮ੍ਰਿਤਸਰ ਦੇ ਖਾਲਸਾ ਕਾਲਜ ’ਚ ਕਰਵਾਇਆ ਗਿਆ ਪਤੰਗਬਾਜ਼ੀ ਮੁਕਾਬਲਾ

ਮਨਿੰਦਰ ਮੋਂਗਾ (ਅੰਮ੍ਰਿਤਸਰ,12 ਜਨਵਰੀ) : ਹਰ ਸਾਲ ਲੋਹੜੀ ਦਾ ਤਿਉਹਾਰ ਜਨਵਰੀ ਦੀ 13 ਤਰੀਕ ਨੂੰ ਮਨਾਇਆ ਜਾਂਦਾ ਹੈ। ਉੱਤਰੀ ਭਾਰਤ 'ਚ ਲੋਹੜੀ ਸਾਲ ਦੇ ਪਹਿਲੇ ਤਿਉਹਾਰ ਦੇ ਰੂਪ 'ਚ ਮਨਾਈ ਜਾਂਦੀ ਹੈ। ਇਸ ਦੀ ਧੂਮ ਸਭ ਤੋਂ ਵੱਧ ਪੰਜਾਬ ਅਤੇ ਹਰਿਆਣਾ 'ਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਹ ਪੰਜਾਬ ਦਾ ਮੁੱਖ ਤਿਉਹਾਰ ਹੈ।

ਇਸ ਤਿਉਹਾਰ ਦੇ ਚੱਲਦੇ ਅੰਮ੍ਰਿਤਸਰ ਦੇ ਖਾਲਸਾ ਕਾਲਜ ਗਰਾਊਂਡ ਵਿਖੇ ਰੈੱਡ ਕਰਾਸ ਸੁਸਾਇਟੀ ਵੱਲੋਂ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿਚ 50 ਦੇ ਕਰੀਬ ਸ਼ਹਿਰ ਵਾਸੀਆਂ ਨੇ ਪਤੰਗਬਾਜ਼ੀ ਵਿੱਚ ਹਿੱਸਾ ਲਿਆ ਅਤੇ ਧਾਗੇ ਦੀ ਡੋਰ ਨਾਲ ਪਤੰਗਬਾਜ਼ੀ ਕੀਤੀ। ਇਸ ਪਤੰਗਬਾਜ਼ੀ ਮੁਕਾਬਲੇ  ਵਿਚ  ਮੁੱਖ ਮਹਿਮਾਨ ਦੇ ਤੌਰ ’ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੀ ਪਹੁੰਚੇ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ ਖੁਸ਼ੀਆਂ ਵਾਲਾ ਤਿਉਹਾਰ ਹੈ। ਸਾਨੂੰ ਸਭ ਨੂੰ ਰਲ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਵਾਏ ਜਾ ਰਹੇ ਪਤੰਗਬਾਜ਼ੀ ਮੁਕਾਬਲੇ ਦੇ ਵਿਚ ਧਾਗੇ ਦੀ ਡੋਰ ਨਾਲ ਪਤੰਗਬਾਜ਼ੀ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਚਾਈਨਾ ਡੋਰ ਦਾ ਇਸਤੇਮਾਲ ਨਹੀਂ ਕਰਨਾ ਚਾਹੀਦਾ, ਕਿਉਂਕਿ ਚਾਈਨਾ ਡੋਰ ਦੇ ਇਸਤੇਮਾਲ ਦੇ ਨਾਲ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਈਨਾ ਡੋਰ ਇਕ ਖੁੱਲ੍ਹਾ ਹਥਿਆਰ ਹੈ ਅਤੇ ਚਾਈਨਾ ਡੋਰ ਵੇਚਣ ਵਾਲੇ ਦਾ ਇਸਤੇਮਾਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ 13 ਜਨਵਰੀ ਨੂੰ ਮਨਾਇਆ ਜਾਣ ਵਾਲਾ ਲੋਹੜੀ ਦਾ ਤਿਉਹਾਰ ਸਾਲ ਦਾ ਪਹਿਲਾ ਤਿਉਹਾਰ ਹੈ ਇਸ ਦਿਨ ਲੋਕ ਇਸ ਤਿਉਹਾਰ ਨੂੰ ਬੜੀ ਖੁਸ਼ੀ ਨਾਲ ਮਨਾਉਂਦੇ ਹਨ, ਪਰ ਇਹ ਕੁਝ ਸਮੇਂ ਤੋਂ ਵੱਧ ਰਹੀ ਚਾਈਨਾ ਡੋਰ ਦੀ ਰੋਕ ’ਤੇ ਕਈ ਘਰਾਂ ਵਿੱਚ ਇਹ ਤਿਉਹਾਰ ’ਤੇ ਮੌਕੇ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਹੁਣ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ਼ ਸਖ਼ਤ ਧਾਰਾਵਾਂ ਤਹਿਤ ਮਾਮਲਾ ਦਰਜ ਹੋਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਲੋਕ ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨਾ ਬੰਦ ਕਰਦੇ ਹਨ ਜਾ ਨਹੀਂ। 

ਇਹ ਵੀ ਪੜ੍ਹੋ: ਜਿਕਿਤਸਾ ਹੈਲਥ ਕੇਅਰ ਲਿਮਟਿਡ ਨੇ 108 ਐਂਬੂਲੈਂਸ ਮੁਲਾਜ਼ਮਾਂ ਵੱਲੋਂ ਦਿੱਤੇ ਡਿਮਾਂਡ ਨੋਟਿਸ 'ਤੇ ਦਿੱਤਾ ਸਪੱਸ਼ਟੀਕਰਨ

- PTC NEWS

adv-img

Top News view more...

Latest News view more...