Ludhiana By Election Result 2025 Live Updates: ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਵੋਟਾਂ ਦੀ ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਵੋ ਪਾਈ।ਗਿਣਤੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਸਾਂਗਲਾ ਸ਼ਿਵਾਲਾ ਮੰਦਰ ਵਿੱਚ ਮੱਥਾ ਟੇਕਿਆ।ਸੂਬੇ ਵਿੱਚ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ (ਆਪ) ਨੇ ਇੱਥੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਅਜਿਹੀ ਸਥਿਤੀ ਵਿੱਚ, ਚਰਚਾ ਹੈ ਕਿ ਜੇਕਰ ਉਹ ਇਹ ਚੋਣ ਜਿੱਤ ਜਾਂਦੇ ਹਨ, ਤਾਂ 'ਆਪ' ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਜਗ੍ਹਾ ਰਾਜ ਸਭਾ ਜਾ ਸਕਦੇ ਹਨ।ਕਾਂਗਰਸ ਨੇ ਇਸ ਸੀਟ ਤੋਂ ਦੋ ਵਾਰ ਜੇਤੂ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਦੇ ਨਾਲ ਹੀ ਉਪਕਾਰ ਸਿੰਘ ਘੁੰਮਣ ਨੇ ਅਕਾਲੀ ਦਲ ਅਤੇ ਜੀਵਨ ਗੁਪਤਾ ਨੇ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਹੈ।ਆਪ ਉਮੀਦਵਾਰ ਗੁਰਪ੍ਰੀਤ ਗੋਗੀ ਨੇ 2022 ਵਿੱਚ ਇਹ ਲੁਧਿਆਣਾ ਪੱਛਮੀ ਸੀਟ ਜਿੱਤੀ ਸੀ। ਹਾਲਾਂਕਿ, ਕੁਝ ਮਹੀਨੇ ਪਹਿਲਾਂ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇੱਥੇ ਉਪ ਚੋਣ ਹੋਈ।ਇਹ ਵੀ ਪੜ੍ਹੋ : Israel Iran conflict Highlights : ਤੇਲ ਕੀਮਤਾਂ ਨੂੰ ਲੱਗੇਗੀ ਅੱਗ ! ਈਰਾਨ ਨੇ ਬੰਦ ਕੀਤਾ ਹੋਰਮੁਜ਼ ਜਲਡਮਰੂ, ਅਮਰੀਕਾ ਨੂੰ ਚੇਤਾਵਨੀ