Bathinda Jail: ਬਠਿੰਡਾ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਮੋਬਾਇਲ ਫੋਨ ਬਰਾਮਦ
ਬਠਿੰਡਾ: ਹਾਈ ਸਕਿਊਰਿਟੀ ਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮੋਬਾਇਲ ਫੋਨ ਮਿਲਣ ਦੇ ਮਾਮਲੇ ਨੂੰ ਲੈ ਕੇ ਬਠਿੰਡਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਜਿਹੜੇ ਫੋਨ ਜੇਲ੍ਹ 'ਚੋਂ ਬਰਾਮਦ ਹੋਏ ਹਨ, ਉਨ੍ਹਾਂ ਵਿਚੋਂ ਦੋ ਮੋਬਾਇਲ ਫੋਨਾਂ ਦੀ ਹਾਲਤ ਖਰਾਬ ਹੈ, ਇਕ ਮੋਬਾਇਲ ਫੋਨ ਸੈਮਸੰਗ ਅਤੇ ਇਕ ਮੋਬਾਇਲ ਫੋਨ ਕਿਸੇ ਹੋਰ ਕੰਪਨੀ ਦਾ ਬਰਾਮਦ ਹੋਇਆ ਹੈ।
ਦੱਸ ਦਈਏ ਕਿ ਬਠਿੰਡਾ ਕੇਂਦਰੀ ਜੇਲ੍ਹ ਵਿੱਚੋਂ ਚਾਰ ਮੋਬਾਈਲ ਫੋਨ ਬਰਾਮਦ ਹੋਏ ਹਨ।ਜਿਨ੍ਹਾਂ ਨੂੰ ਸੁਰੱਖਿਆਂ ਕਰਮਚਾਰੀਆਂ ਵੱਲੋਂ ਆਪਣੇ ਕਬਜ਼ੇ 'ਚ ਲੈ ਲਿਆ ਗਿਆ। ਉਥੇ ਹੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਕੈਂਟ ਪੁਲਿਸ ਨੇ ਹਵਾਲਾਤੀਆਂ ਨੂੰ ਨਾਮਜ਼ਦ ਕਰ ਉਨ੍ਹਾਂ ਦੇ ਖਿਲਾਫ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab DGP: ਪੰਜਾਬ 'ਚ ਨਹੀਂ ਹੋਇਆ ਲਾਰੈਂਸ ਦਾ ਇੰਟਰਵਿਊ- DGPਗੌਰਵ ਯਾਦਵ
- PTC NEWS