Fri, Jan 27, 2023
Whatsapp

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਨੇ ਸਜਾਇਆ ਨਗਰ ਕੀਰਤਨ

Written by  Aarti -- December 27th 2022 02:17 PM
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਨੇ ਸਜਾਇਆ ਨਗਰ ਕੀਰਤਨ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੀਫ਼ ਖਾਲਸਾ ਦੀਵਾਨ ਨੇ ਸਜਾਇਆ ਨਗਰ ਕੀਰਤਨ

ਮਨਿੰਦਰ ਮੋਂਗਾ (ਅੰਮ੍ਰਿਤਸਰ, 27 ਦਸੰਬਰ): ਜ਼ਿਲ੍ਹੇ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਚੀਫ਼ ਖਾਲਸਾ ਦੀਵਾਨ ਵੱਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢਿਆ ਗਿਆ ਸੀ। ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਬਾਵਜੂਦ ਵੀ ਇਸ ਨਗਰ ਕੀਰਤਨ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ। 

ਦੱਸ ਦਈਏ ਕਿ ਚੀਫ ਖਾਲਸਾ ਦੀਵਾਨ ਵੱਲੋਂ ਨਗਰ ਕੀਰਤਨ ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਜੀਟੀ ਰੋਡ ਤੋਂ ਅਰੰਭ ਕਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਪੰਨ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਕੱਢਿਆ ਗਿਆ ਜਿਸ ਵਿਚ ਚੀਫ ਖਾਲਸਾ ਦੀਵਾਨ ਦੇ ਸਮੂਹ ਵਿਦਿਅਕ ਅਦਾਰਿਆਂ ਦੇ ਸਟਾਫ ਵੱਲੋਂ ਇਸ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਗਈ।


ਇਸ ਮੌਕੇ ਕੈਬਿਨੇਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਅਤੇ ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਵੱਲੋਂ ਸੰਗਤਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਗਈ।

ਇਹ ਵੀ ਪੜ੍ਹੋ: ਸਰਕਾਰ ਦੀ ਨਵੀਂ ਪਹਿਲਕਦਮੀ ਤਹਿਤ ਸਕੂਲੀ ਵਿਦਿਆਰਥਣ ਨੂੰ ਇੱਕ ਦਿਨ ਲਈ ਬਣਾਇਆ ਡੀ.ਸੀ. ਪਟਿਆਲਾ

- PTC NEWS

adv-img

Top News view more...

Latest News view more...