ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਅੱਗੇ ਪੰਚਾਇਤ ਸਕੱਤਰਾਂ ਦਾ ਰੋਸ ਪ੍ਰਦਰਸ਼ਨ, ਦਿੱਤੀ ਇਹ ਚਿਤਾਵਨੀ
ਬਠਿੰਡਾ, (ਮੁਨੀਸ਼ ਗਰਗ, 2 ਦਸੰਬਰ) : ਜ਼ਿਲ੍ਹੇ ਵਿੱਚ ਕਈ ਮਹੀਨੇ ਤੋਂ ਹੜਤਾਲ ’ਤੇ ਚੱਲ ਰਹੇ ਪੰਚਾਇਤ ਸਕੱਤਰਾਂ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਕਰ ਰਹੇ ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਤਨਖਾਹ ਨਾ ਮਿਲਣ ਕਰਕੇ ਉਹ ਹੜਤਾਲ ’ਤੇ ਹਨ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ।
ਇਸ ਸਬੰਧੀ ਸਰਪੰਚ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ 4 ਸਾਲਾਂ ਤੋਂ ਸਰਪੰਚਾਂ ਦੀਆਂ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਹਨ ਅਤੇ ਪ੍ਰਾਈਵੇਟ ਟੀਮਾਂ ਤੋਂ ਗ੍ਰਾਮ ਪੰਚਾਇਤਾਂ ਦੇ ਰਿਕਾਰਡ ਦਾ ਆਡਿਟ ਕਰਵਾਇਆ ਜਾ ਰਿਹਾ ਹੈ ਜਿਸਦਾ ਵੀ ਉਨ੍ਹਾਂ ਵੱਲੋਂ ਵਿਰੇਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।
ਦੱਸ ਦਈਏ ਕਿ ਪੰਚਾਇਤ ਸਕੱਤਰਾਂ ਨੂੰ ਪਿਛਲੇ ਕਈ ਮਹੀਨੇ ਤੋਂ ਤਨਖਾਹ ਨਹੀਂ ਮਿਲੀ ਅਤੇ ਵਾਧੂ ਕੰਮ ਕਾਜ ਕਰਵਾਉਣ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੰਚਾਇਤ ਸਕੱਤਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਤਨਖਾਹ ਨਾ ਮਿਲਣ ਕਰਕੇ ਉਹ ਹੜਤਾਲ ਤੇ ਹਨ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਠੱਪ ਪਏ ਹਨ।
ਇਹ ਵੀ ਪੜੋ: ਪਾਰਟੀ ਵਿਰੋਧੀ ਗਤੀਵਿਧੀਆਂ ਲਈ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਜਗਮੀਤ ਬਰਾੜ ਤਲਬ
- PTC NEWS