Advertisment

ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

author-image
Pardeep Singh
New Update
ਹੈਰੋਇਨ ਦੀ ਵੱਡੀ ਖੇਪ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
Advertisment

ਅੰਮ੍ਰਿਤਸਰ: ਪੰਜਾਬ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਨਸ਼ਾ ਤਸਕਰ ਦੀ ਪਛਾਣ ਰਸ਼ਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਕੱਕੜ ਜ਼ਿਲ੍ਹਾ ਲੋਪੋਕੇ ਵਜੋਂ ਹੋਈ ਹੈ।

Advertisment

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਗੁਰਦਾਸਪੁਰ ਦੇ ਪਿੰਡ ਥੰਮਣ ਤੋਂ 10 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਮਹੀਨਾ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਜਾਣਕਾਰੀ ਦੇ ਆਧਾਰ 'ਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਲੋਪੋਕੇ ਦੇ ਪਿੰਡ ਠੱਠਾ ਨੇੜੇ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਨਸ਼ਾ ਤਸਕਰ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜਦੋਂ ਉਹ ਕਿਸੇ ਹੋਰ ਪਾਰਟੀ ਤੋਂ ਪੈਸੇ ਮਿਲਣ ਉਪਰੰਤ ਖਰੀਦਦਾਰ ਨੂੰ ਨਸ਼ੇ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੇ ਦੀ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਰਾਹੀਂ ਭੇਜੀ ਗਈ ਸੀ।

ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁਲਜ਼ਮ ਰਸ਼ਪਾਲ ਉਰਫ਼ ਪਾਲਾ ਇੱਕ ਬਦਨਾਮ ਨਸ਼ਾ ਤਸਕਰ ਹੈ। ਉਨ੍ਹਾਂ ਕਿਹਾ ਕਿ ਖੇਪ ਪ੍ਰਾਪਤ ਕਰਨ ਵਾਲੇ ਅਤੇ ਨਸ਼ੇ ਲਈ ਪੈਸੇ ਦਾ ਭੁਗਤਾਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਦੱਸਣਯੋਗ ਹੈ ਕਿ ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਤਹਿਤ ਐਫ.ਆਈ.ਆਰ ਨੰ. 3  ਅਧੀਨ ਕੇਸ ਦਰਜ ਕੀਤਾ ਗਿਆ ਹੈ।

- PTC NEWS
latest-news punjabi-news heroin-recovered
Advertisment

Stay updated with the latest news headlines.

Follow us:
Advertisment