Wed, Feb 1, 2023
Whatsapp

ਨਸ਼ਾ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Written by  Aarti -- December 21st 2022 06:00 PM
ਨਸ਼ਾ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਨਸ਼ਾ ਵੇਚਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਮੁਨੀਸ਼ ਗਰਗ (ਬਠਿੰਡਾ, 21 ਦਸੰਬਰ): ਸੂਬੇ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਥਾਣਾ ਸਿਵਲ ਲਾਇਨ ਪੁਲਿਸ ਨੇ ਛਾਪੇਮਾਰੀ ਦੌਰਾਨ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਨਾਲ ਹੀ ਪੁਲਿਸ ਨੇ ਗ੍ਰਿਫਤਾਰੀ ਦੌਰਾਨ ਨੌਜਵਾਨਾਂ ਕੋਲੋਂ ਨਸ਼ੇ ਦੀਆਂ ਗੋਲੀਆਂ ਅਤੇ ਸ਼ੀਸ਼ੀਆਂ ਬਰਾਮਦ ਕੀਤੀਆਂ। 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਨਸ਼ਿਆ ਨਾਲ ਬਦਨਾਮ ਬਸਤੀ ਧੋਬੀਆਣਾ ਵਿਖੇ ਛਾਪੇਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਾਣਕਾਰੀ ਦਿੰਦੇ ਹੋਏ ਐਸਐਚਓ ਸਿਵਲ ਲਾਇਨ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲਗਾਤਾਰ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਦੌਰਾਨ ਉਹਨਾਂ ਨੂੰ ਇੱਕ ਸੁਚਨਾ ਮਿਲੀ ਕਿ ਨੌਜਵਾਨ ਨਸ਼ੇ ਦਾ ਕਾਰੋਬਾਰ ਕਰ ਰਹੇ ਹਨ ਅਤੇ ਇਨ੍ਹਾਂ ਨੌਜਵਾਨਾਂ ਨੂੰ ਵੰਡਿਆ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ। 


ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੂਜੇ ਸੂਬਿਆਂ ਤੋਂ ਨਸ਼ਾ ਲੈ ਕੇ ਆਉਂਦੇ ਸੀ ਅਤੇ ਇੱਥੇ ਸੈੱਟ ਬਣਾ ਕੇ ਇੱਕ ਸ਼ੀਸ਼ੀ ਅਤੇ ਪੱਤਾ ਨਸ਼ੇ ਦੀਆਂ ਗੋਲੀਆਂ ਦਾ ਦਿੰਦੇ ਸੀ। ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕੀਤੇ ਨੌਜਵਾਨਾਂ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

- PTC NEWS

adv-img

Top News view more...

Latest News view more...