Advertisment

ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਕਹਿਰ ਚਿੰਤਾ ਦਾ ਵਿਸ਼ਾ- ਰਾਜਪਾਲ

ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੋ ਦਿਨੀਂ ਪੰਜਾਬ ਦੇ ਸਰਹੱਦੀ ਸੂਬਿਆਂ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਜ਼ਿਲ੍ਹੇ ਦਾ ਦੌਰਾ ਕਰਨਗੇ। ਦੌਰੇ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ।

author-image
Aarti
New Update
ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਕਹਿਰ ਚਿੰਤਾ ਦਾ ਵਿਸ਼ਾ- ਰਾਜਪਾਲ
Advertisment

ਰਵੀਬਖਸ਼ ਸਿੰਘ ਅਰਸ਼ੀ ( ਗੁਰਦਾਸਪੁਰ, 1 ਫਰਵਰੀ): ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਦੋ ਦਿਨੀਂ ਪੰਜਾਬ ਦੇ ਸਰਹੱਦੀ ਸੂਬਿਆਂ ਦੇ ਦੌਰੇ ’ਤੇ ਹਨ। ਇਸ ਦੌਰਾਨ ਉਹ ਵੱਖ-ਵੱਖ ਜ਼ਿਲ੍ਹੇ ਦਾ ਦੌਰਾ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ।  

Advertisment

ਇਸ ਦੌਰਾਨ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ ਅੰਦਰ ਨਸ਼ੇ ਦਾ ਕਹਿਰ ਬਹੁਤ ਹੀ ਜ਼ਿਆਦਾ ਚਿੰਤਾ ਦਾ ਵਿਸ਼ਾ ਹੈ। ਹੁਣ ਨਸ਼ਾ ਸਕੂਲੀ ਬੱਚਿਆਂ ਤੱਕ ਪਹੁੰਚ ਰਿਹਾ ਹੈ ਜੋ ਕਿ ਗੰਭੀਰ ਮਸਲਾ ਹੈ। ਪਿਛਲੇ ਡੇਢ ਸਾਲ ਤੋਂ ਨਸ਼ਾ ਪਹਿਲਾਂ ਨਾਲੋਂ ਦੋਗੁਣਾ ਵਧਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਰਡਰ ਨਾਲ ਲੱਗਦੇ 6 ਜ਼ਿਲ੍ਹੇ ਬਹੁਤ ਚਿੰਤਾ ਦਾ ਵਿਸ਼ਾ ਹਨ। ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਉਹ ਸਿੱਧੀ ਲੜਾਈ ਨਹੀਂ ਲੜ ਸਕਦਾ ਇਸ ਕਾਰਨ ਨਸ਼ੇ ਦੀ ਸਮੱਗਲਿੰਗ, ਹਥਿਆਰਾਂ ਦੀ ਸਮੱਗਲਿੰਗ ਕਰ ਰਿਹਾ ਹੈ। 

ਇਸ ਤੋਂ ਇਲਾਵਾ ਗਵਰਨਰ ਨੇ ਕਿਹਾ ਕਿ ਪੀੜੀਆਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ। ਇਸਦਾ ਗੌਰਵਸ਼ਾਲੀ ਇਤਿਹਾਸ ਹੈ। ਜਿਸ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨਸ਼ੇ ਦੇ ਖਿਲਾਫ ਲੜਾਈ ਸਭ ਨੂੰ ਲੜਨੀ ਪਵੇਗੀ। ਇਸ ਸਬੰਧੀ ਜਾਗਰੂਕ ਹੋਣ ਦੀ ਲੋੜ ਹੈ। ਬਾਰਡਰ ’ਤੇ ਡਰੋਨ ਦੀ ਗਤੀਵਿਧੀਆਂ ਰੋਕਣ ਲਈ ਵੱਡੇ ਕਦਮ ਚੁੱਕੇ ਜਾਣਗੇ। ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੌਰਿਆਂ ਨੂੰ ਸਿਆਸੀ ਦੌਰਾ ਨਾ ਮੰਨਿਆ ਜਾਵੇ। 

ਇਹ ਵੀ ਪੜ੍ਹੋ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ

- PTC NEWS
latest-news punjab-governor-banwarilal-purohit punjab-border-districts
Advertisment

Stay updated with the latest news headlines.

Follow us:
Advertisment