Punjab MPs Oath Ceremony: 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ। ਅੱਜ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕੀ। 25 ਜੂਨ ਨੂੰ ਪੰਜਾਬ ਦੇ 13 ਸੰਸਦ ਮੈਂਬਰਾਂ ਵਿੱਚੋਂ 12 ਮੈਂਬਰਾਂ ਨੇ ਸਹੁੰ ਚੁੱਕੀ ਹੈ। ਇਨ੍ਹਾਂ ਪੰਜਾਬ ਦੇ ਸਾਂਸਦਾਂ ਨੇ ਚੁੱਕੀ ਸਹੁੰ ਸੀਟਪਾਰਟੀ ਦਾ ਨਾਂਅਸਾਂਸਦ ਦਾ ਨਾਂਅ ਅੰਮ੍ਰਿਤਸਰਕਾਂਗਰਸਗੁਰਜੀਤ ਸਿੰਘ ਔਜਲਾਬਠਿੰਡਾਸ਼੍ਰੋਮਣੀ ਅਕਾਲੀ ਦਲਹਰਸਿਮਰਤ ਕੌਰ ਬਾਦਲਫਿਰੋਜ਼ਪੁਰਕਾਂਗਰਸਸ਼ੇਰ ਸਿੰਘ ਘੁਬਾਇਆ ਸੰਗਰੂਰਆਮ ਆਦਮੀ ਪਾਰਟੀਗੁਰਮੀਤ ਸਿੰਘ ਮੀਤ ਹੇਅਰ ਪਟਿਆਲਾਕਾਂਗਰਸਡਾ. ਧਰਮਵੀਰ ਸਿੰਘ ਗਾਂਧੀ ਜਲੰਧਰ (SC)ਕਾਂਗਰਸਚਰਨਜੀਤ ਸਿੰਘ ਚੰਨੀਲੁਧਿਆਣਾਕਾਂਗਰਸਅਮਰਿੰਦਰ ਸਿੰਘ ਰਾਜਾ ਵੜਿੰਗ ਫਰੀਦਕੋਟਆਜਾਦਸਰਬਜੀਤ ਸਿੰਘ ਖਾਲਸਾਸ੍ਰੀ ਫਤਿਹਗੜ੍ਹ ਸਾਹਿਬ ਕਾਂਗਰਸਡਾ. ਅਮਰ ਸਿੰਘਸ੍ਰੀ ਅਨੰਦਪੁਰ ਸਾਹਿਬਆਮ ਆਦਮੀ ਪਾਰਟੀਮਾਲਵਿੰਦਰ ਕੰਗ ਹੁਸ਼ਿਆਰਪੁਰ (SC)ਆਮ ਆਦਮੀ ਪਾਰਟੀਰਾਜ ਕੁਮਾਰ ਚੱਬੇਵਾਲਗੁਰਦਾਸਪੁਰਕਾਂਗਰਸ ਸੁਖਜਿੰਦਰ ਸਿੰਘ ਰੰਧਾਵਾਦੱਸ ਦਈਏ ਕਿ ਪੰਜਾਬ ਦੇ ਸਾਰੇ ਸਾਂਸਦਾਂ ਨੇ ਪੰਜਾਬੀ ਦੇ ਵਿੱਚ ਹਲਫ ਲਿਆ। ਇਸ ਦੌਰਾਨ ਲਗਾਤਾਰ ਚੌਥੀ ਵਾਰ ਸਾਂਸਦ ਬਣੇ ਹਰਸਿਮਰਤ ਕੌਰ ਬਾਦਲ ਨੇ ਵੀ ਹਲਫ ਲਿਆ। ਇਸ ਦੌਰਾਨ ਸਪੀਕਰ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਵੀ ਨਾਂ ਐਲਾਨਿਆ ਗਿਆ ਸੀ। ਪਰ ਉਹ ਨਹੀਂ ਆਏ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦਾ ਨਾਂ ਐਲਾਨਿਆ ਗਿਆ। ਅੰਮ੍ਰਿਤਪਾਲ ਸਿੰਘ ਨੇ ਨਹੀਂ ਚੁੱਕੀ ਸਹੁੰ ?ਪੰਜਾਬ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰਾਂ ਦੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸ਼ਾਮਲ ਸੀ, ਜੋ ਖਡੂਰ ਸਾਹਿਬ ਸੀਟ ਤੋਂ ਜਿੱਤੇ ਸਨ।ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਨਵੇਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਨੌਂ ਸਾਥੀਆਂ ਦੀ ਨੈਸ਼ਨਲ ਸਕਿਉਰਿਟੀ ਐਕਟ (ਐਨਐਸਏ) ਨਜ਼ਰਬੰਦੀ ਵਿੱਚ ਇੱਕ ਸਾਲ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਅੰਮ੍ਰਿਤਪਾਲ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਜੇਲ੍ਹ ’ਚ ਬੰਦ ਹਨ ਅੰਮ੍ਰਿਤਪਾਲ ਸਿੰਘਦੱਸ ਦਈਏ ਕਿ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਤੋਂ ਬਾਅਦ, ਅਗਲਾ ਮਹੱਤਵਪੂਰਨ ਕਦਮ ਨਵੇਂ ਲੋਕ ਸਭਾ ਸਪੀਕਰ ਦੀ ਚੋਣ ਹੋਵੇਗੀ, ਜੋ ਭਾਰਤ ਦੇ ਸੰਸਦ ਦੇ ਹੇਠਲੇ ਸਦਨ ਦੇ ਕੰਮਕਾਜ ਵਿੱਚ ਇੱਕ ਮਹੱਤਵਪੂਰਨ ਸਥਿਤੀ ਹੈ।18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਹੈ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ। ਰਾਜ ਸਭਾ ਦਾ 264ਵਾਂ ਸੈਸ਼ਨ ਵੀ 27 ਜੂਨ ਨੂੰ ਸ਼ੁਰੂ ਹੋਵੇਗਾ ਅਤੇ 3 ਜੁਲਾਈ ਨੂੰ ਸਮਾਪਤ ਹੋਵੇਗਾ।ਇਹ ਵੀ ਪੜ੍ਹੋ: Former MP Kamal Chaudhary: ਹੁਸ਼ਿਆਰਪੁਰ ਤੋਂ ਚਾਰ ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦੇਹਾਂਤ, ਦਿੱਲੀ ਵਿੱਚ ਲਏ ਆਖਰੀ ਸਾਹ