Punjab Weather Update : ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਸਵੇਰੇ ਅੰਮ੍ਰਿਤਸਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ।ਮੌਸਮ ਵਿਭਾਗ ਮੁਤਾਬਿਕ ਪੰਜਾਬ ਵਿੱਚ ਅੱਜ ਤੋਂ ਤਿੰਨ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਮੋਹਾਲੀ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਅਤੇ ਕਈ ਹੋਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵਧਿਆਹਿਮਾਚਲ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਭਾਖੜਾ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਦਿਨੋ-ਦਿਨ ਵਧ ਰਿਹਾ ਹੈ। ਵਿਸ਼ਾਲ ਗੋਬਿੰਦ ਸਾਗਰ ਝੀਲ ਵਿੱਚ ਪਾਣੀ ਦਾ ਵਹਾਅ 89361 ਕਿਊਸਿਕ ਰਿਕਾਰਡ ਕੀਤਾ ਗਿਆ, ਜਿਸ ਕਾਰਨ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1658.79 ਫੁੱਟ ਤੱਕ ਪਹੁੰਚ ਗਿਆ ਹੈ। ਇਸ ਕਾਰਨ ਬਿਜਲੀ ਪੈਦਾ ਕਰਨ ਲਈ ਹਾਈਡਲ ਨਹਿਰਾਂ ਵਿੱਚ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਨਾਲ ਨੀਵੇਂ ਇਲਾਕਿਆਂ ਅਤੇ ਖੇਤਾਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਪੈਦਾ ਹੋ ਗਿਆ ਹੈ। ਲਗਾਤਾਰ 10ਵੇਂ ਦਿਨ, ਪੌਂਗ ਡੈਮ ਦਾ ਪਾਣੀ ਦਾ ਪੱਧਰ 1378.84 ਫੁੱਟ 'ਤੇ ਰਿਹਾ। ਇਸ ਕਾਰਨ ਸ਼ਾਹ ਨਹਿਰ ਬੈਰਾਜ ਹੈੱਡ ਵਰਕਸ ਵਿੱਚ 57048 ਕਿਊਸਿਕ ਪਾਣੀ ਛੱਡਿਆ ਗਿਆ। ਇਸ ਨਾਲ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।ਦਰਿਆ ਤੋਂ ਦੂਰ ਰਹਿਣ ਦੀਆਂ ਹਦਾਇਤਾਂਪ੍ਰਸ਼ਾਸਨ ਨੇ ਸਾਰੇ ਪ੍ਰਭਾਵਿਤ ਇਲਾਕਾ ਨਿਵਾਸੀਆਂ ਨੂੰ ਬਿਆਸ ਦਰਿਆ ਦੇ ਨੇੜੇ ਜਾਣ ਤੋਂ ਬਚਣ ਅਤੇ ਸਰਕਾਰ ਦੁਆਰਾ ਜਾਰੀ ਕੀਤੀਆਂ ਗਈਆਂ ਸਾਰੀਆਂ ਚੇਤਾਵਨੀਆਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ। ਕਿਸੇ ਵੀ ਐਮਰਜੈਂਸੀ ਲਈ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕਰੋ।ਹਰੀਕੇ ਪੱਤਣ ਹੈੱਡ ਵਰਕਸ ਵਿੱਚ 1.10 ਹਜ਼ਾਰ ਕਿਊਸਿਕ ਪਾਣੀਹਰੀਕੇ ਪੱਤਣ ਹੈੱਡ ਵਰਕਸ ਦੇ ਨਾਲ ਲੱਗਦੇ ਇਲਾਕੇ ਨੂੰ 24 ਘੰਟਿਆਂ ਬਾਅਦ ਹੜ੍ਹ ਦੀ ਸਥਿਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਕਿਉਂਕਿ ਜੇਕਰ ਹੈੱਡ ਵਰਕਸ 'ਤੇ ਉੱਪਰ ਵੱਲ 1.50 ਲੱਖ ਕਿਊਸਿਕ ਪਾਣੀ ਰਿਕਾਰਡ ਕੀਤਾ ਜਾਂਦਾ ਹੈ, ਤਾਂ ਸਥਿਤੀ ਹੋਰ ਵੀ ਵਿਗੜ ਸਕਦੀ ਹੈ। ਅਜਿਹੀ ਸਥਿਤੀ ਵਿੱਚ, ਵਿਧਾਨ ਸਭਾ ਹਲਕਾ ਪੱਟੀ ਅਤੇ ਖਡੂਰ ਸਾਹਿਬ ਦੇ ਦਰਜਨਾਂ ਪਿੰਡਾਂ ਦੇ ਲੋਕ ਚਿੰਤਤ ਹਨ ਕਿ ਜੇਕਰ ਹੜ੍ਹ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਹ ਕੀ ਕਰਨਗੇ।ਇਹ ਵੀ ਪੜ੍ਹੋ : Kathua Cloudburst : ਕਿਸ਼ਤਵਾੜ ਤੋਂ ਬਾਅਦ ਕਠੂਆ ਵਿੱਚ ਫਟਿਆ ਬੱਦਲ , 4 ਲੋਕਾਂ ਦੀ ਮੌਤ, 6 ਜ਼ਖਮੀ