Punjab Weather Update : ਉਤਰ ਭਾਰਤ ਵਿੱਚ ਭਖਦੀ ਗਰਮੀ ਦੇ ਵਿਚਕਾਰ ਅਚਾਨਕ ਮੌਸਮ ਵਿੱਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਵੀਰਵਾਰ ਤੋਂ ਹੀ ਉਤਰ ਭਾਰਤੀ ਰਾਜਾਂ ਪੰਜਾਬ-ਹਰਿਆਣਾ ਤੇ ਦਿੱਲੀ ਵਿੱਚ ਤੇਜ਼ ਹਨੇਰੀ ਤੇ ਕਈ ਥਾਂਵਾਂ 'ਤੇ ਗੜ੍ਹੇਮਾਰੀ ਹੋਈ। ਸ਼ੁੱਕਰਵਾਰ ਸਵੇਰੇ ਵੀ ਦਿੱਲੀ-ਐਨਸੀਆਰ (Delhi Weather News) ਵਿੱਚ ਤੇਜ਼ ਤੂਫ਼ਾਨ (Storm) ਅਤੇ ਭਾਰੀ ਮੀਂਹ (Heavy Rain Alert) ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ। ਇੱਥੋਂ ਤੱਕ ਕਿ ਹਵਾਈ ਜਹਾਜਾਂ ਦੀਆਂ ਉਡਾਣਾਂ ਦੇ ਸੰਚਾਲਨ ਵਿਚ ਵੀ ਵਿਘਨ ਪਿਆ ਹੈ। ਦਿੱਲੀ ਵਿੱਚ ਸੜਕਾਂ 'ਤੇ ਪਾਣੀ ਭਰਨ ਕਾਰਨ ਵਾਹਨਾਂ ਦੀ ਰਫ਼ਤਾਰ ਰੁਕ ਗਈ; ਤੂਫਾਨ ਕਾਰਨ ਕਈ ਥਾਵਾਂ 'ਤੇ ਦਰੱਖਤ ਉੱਖੜ ਗਏ। ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਦਰੱਖਤ ਡਿੱਗਣ ਕਾਰਨ 4 ਲੋਕਾਂ ਦੀ ਮੌਤਅੱਜ ਸਵੇਰੇ ਤੇਜ਼ ਹਵਾਵਾਂ ਕਾਰਨ ਦਵਾਰਕਾ ਦੇ ਖਰਖਰੀ ਨਹਿਰ ਪਿੰਡ ਵਿੱਚ ਖੇਤ ਵਿੱਚ ਬਣੇ ਇੱਕ ਟਿਊਬਵੈੱਲ ਰੂਮ 'ਤੇ ਇੱਕ ਦਰੱਖਤ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ 26 ਸਾਲਾ ਜੋਤੀ ਅਤੇ ਉਸਦੇ ਤਿੰਨ ਬੱਚਿਆਂ ਵਜੋਂ ਹੋਈ ਹੈ। ਉਸਦੇ ਪਤੀ ਅਜੈ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ: ਦਿੱਲੀ ਪੁਲਿਸ
#WATCH दिल्ली: राष्ट्रीय राजधानी में बारिश के कारण कई इलाकों में भारी जलभराव देखा गया। 
(वीडियो मोती बाग इलाके से है) pic.twitter.com/FlOOMzyyia
— ANI_HindiNews (@AHindinews) May 2, 2025
 <script async src=https://platform.twitter.com/widgets.js charset=utf-8></script>ਭਾਰੀ ਮੀਂਹ ਕਾਰਨ 100 ਉਡਾਣਾਂ ਲੇਟ, 40 ਦੇ ਬਦਲੇ ਰੂਟਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਕਾਰਨ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋਇਆ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ, ਜੋ ਕਿ ਹਵਾਈ ਅੱਡੇ ਦਾ ਸੰਚਾਲਨ ਕਰਦਾ ਹੈ, ਨੇ ਕਿਹਾ ਕਿ ਖਰਾਬ ਮੌਸਮ ਕਾਰਨ 100 ਤੋਂ ਵੱਧ ਉਡਾਣਾਂ ਲੇਟ ਹੋਈਆਂ ਹਨ, ਜਦਕਿ 40 ਉਡਾਣਾਂ ਦੇ ਰੂਟ ਬਦਲੇ ਗਏ ਹਨ। ਦਿੱਲੀ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਸਾਡੀਆਂ ਟੀਮਾਂ ਯਾਤਰੀਆਂ ਲਈ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਣ ਲਈ ਸਾਰੇ ਹਿੱਸੇਦਾਰਾਂ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ। ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਵੀ ਕਿਹਾ ਕਿ ਪ੍ਰਤੀਕੂਲ ਮੌਸਮ ਕਾਰਨ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਉਡਾਣ ਸੰਚਾਲਨ ਪ੍ਰਭਾਵਿਤ ਹੋਇਆ ਹੈ।ਪੰਜਾਬ ਸਮੇਤ ਇਨ੍ਹਾਂ ਰਾਜਾਂ 'ਚ ਆਉਂਦੇ ਦਿਨਾਂ 'ਚ ਮੀਂਹ (Punjab Weather News)ਅਗਲੇ ਕੁਝ ਦਿਨਾਂ ਤੱਕ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਬਿਹਾਰ ਦੇ ਕਈ ਹਿੱਸਿਆਂ ਵਿੱਚ ਗਰਜ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਦੇ ਕਾਰਨ, ਇਨ੍ਹਾਂ ਖੇਤਰਾਂ ਨੂੰ ਤਾਪਮਾਨ ਵਿੱਚ ਗਿਰਾਵਟ ਅਤੇ ਗਰਮ ਹਵਾਵਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਮਈ ਮਹੀਨੇ ਲਈ ਚੇਤਾਵਨੀ ਜਾਰੀ ਕੀਤੀ ਹੈ ਕਿ ਇਸ ਸਮੇਂ ਦੌਰਾਨ ਕਈ ਖੇਤਰਾਂ ਵਿੱਚ ਆਮ ਨਾਲੋਂ ਵੱਧ ਤਾਪਮਾਨ ਅਤੇ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।ਅਗਲੇ ਦੋ ਦਿਨ ਭਾਰੀ ਮੀਂਹ ਦੀ ਚੇਤਾਵਨੀਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ 2 ਮਈ ਤੋਂ 4 ਮਈ ਤੱਕ ਤੇਜ਼ ਹਵਾਵਾਂ ਦੇ ਨਾਲ ਮੀਂਹ ਪਵੇਗਾ। ਅਗਲੇ ਦੋ ਦਿਨਾਂ ਵਿੱਚ ਵੀ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਹੈ। ਇਸ ਸਮੇਂ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। 2 ਮਈ ਨੂੰ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦਾ ਅਨੁਮਾਨ ਹੈ। 3 ਮਈ ਨੂੰ ਤੇਜ਼ ਹਵਾਵਾਂ ਦੇ ਨਾਲ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦੀ ਸੰਭਾਵਨਾ ਹੈ।4 ਮਈ ਨੂੰ ਤੇਜ਼ ਹਵਾਵਾਂ ਚੱਲਣਗੀਆਂ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਇਸ ਸਮੇਂ ਦੌਰਾਨ, ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ। 5 ਮਈ ਨੂੰ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਰਹਿਣ ਦੀ ਸੰਭਾਵਨਾ ਹੈ। 6-7 ਮਈ ਨੂੰ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਰਹਿਣ ਦੀ ਉਮੀਦ ਹੈ।