Advertisment

ਲੋੜਵੰਦਾਂ ਲਈ ਮੁਫ਼ਤ ਮੈਡੀਕਲ ਚੈੱਕਅਪ ਅਤੇ ਅੱਖਾਂ ਦੇ ਆਪ੍ਰੇਸ਼ਨ ਦਾ ਕੈਂਪ ਭਲਕੇ - ਬਾਬਾ ਸਰੂਪ ਸਿੰਘ

author-image
Jasmeet Singh
New Update
sant saroop singh.jpg
Listen to this article
0.75x 1x 1.5x
00:00 / 00:00
Advertisment

Jalandhar News: ਜਮਾਲਪੁਰ ਨੇੜੇ ਭੋਗਪੁਰ ਵਿਖੇ ਅੱਖਾਂ ਅਤੇ ਆਮ ਬੀਮਾਰੀਆਂ ਦਾ ਇੱਕ ਰੋਜ਼ਾ ਵਿਸ਼ੇਸ਼ ਮੁਫ਼ਤ ਮੈਡੀਕਲ ਚੈੱਕਅਪ ਤੇ ਆਪ੍ਰੇਸ਼ਨ ਕੈਂਪ ਕੱਲ੍ਹ ਜਾਨੀ 12 ਫਰਵਰੀ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਸਬੰਧੀ ਸੰਤਸਰ ਚੈਰੀਟੇਬਲ ਹਸਪਤਾਲ ਖੁਰਦਾਂ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸਰੂਪ ਸਿੰਘ ਜੀ ਚੰਡੀਗੜ੍ਹ ਵਾਲਿਆਂ ਨੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਅਤੇ ਸੰਤਸਰ ਚੈਰੀਟੇਬਲ ਹਸਪਤਾਲ ਖੁਰਦਾਂ ਵੱਲੋਂ ਗੁ. ਸਾਹਿਬ ਵਿਖੇ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਸਭ ਤੋਂ ਪਹਿਲਾਂ ਚੱਲ ਰਹੇ 3 ਦਿਨਾਂ ਧਾਰਮਿਕ ਸਮਾਗਮ ਦੀ ਸੰਪੂਰਨਤਾਈ ਦੇ ਭੋਗ ਪਾਏ ਜਾਣਗੇ। ਉਪਰੰਤ ਮਰੀਜ਼ਾਂ ਦੀ ਤੰਦਰੁਸਤੀ ਅਤੇ ਇਲਾਕੇ ਦੀ ਚੜ੍ਹਦੀ ਕਲਾ ਵਾਸਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ 'ਚ ਅਰਦਾਸ-ਬੇਨਤੀ ਕੀਤੀ ਜਾਵੇਗੀ। ਸੰਤ ਬਾਬਾ ਸਰੂਪ ਸਿੰਘ ਜੀ ਨੇ ਦੱਸਿਆ ਕਿ ਕੈਂਪ ਲਈ ਖਾਸ ਤੌਰ 'ਤੇ ਜਲੰਧਰ ਤੋਂ ਮਾਹਿਰ ਡਾਕਟਰਾਂ ਦੀ ਟੀਮ ਪਹੁੰਚ ਰਹੀ ਹੈ। ਜਿਨ੍ਹਾਂ ਵਿੱਚ ਡਾ. ਰਾਜੇਸ਼, ਡਾ. ਵਿਕਾਸ ਗੁਪਤਾ, ਡਾ. ਅੰਮ੍ਰਿਤਪਾਲ ਸਿੰਘ, ਡਾ. ਰੋਹਿਤ ਜੋਤੀ, ਡਾ. ਨਵੀਨ ਡੋਗਰਾ ਵਰਗੇ ਹੋਰ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਆਮ ਬੀਮਾਰੀਆਂ ਦਾ ਚੈੱਕਅਪ ਕਰਨ ਦੇ ਨਾਲ-ਨਾਲ ਅੱਖਾਂ ਦਾ ਵੀ ਚੈੱਕਅਪ ਕਰਨਗੀਆਂ। ਉਨ੍ਹਾਂ ਕਿਹਾ ਕਿ ਜਿੱਥੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ 'ਚ ਲੈਂਸ ਬਦਲੇ ਜਾਣਗੇ, ਉੱਥੇ ਹੀ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾਣਗੀਆਂ। ਦੱਸਣਯੋਗ ਹੈ ਕਿ ਕੈਂਪ 'ਚ ਪਹੁੰਚਣ ਵਾਲੇ ਮਰੀਜ਼ਾਂ ਵਾਸਤੇ ਵਿਸ਼ੇਸ਼ ਤੌਰ 'ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

jalandhar-news
Advertisment

Stay updated with the latest news headlines.

Follow us:
Advertisment