Tue, Mar 28, 2023
Whatsapp

Sri Darbar Sahib Langar: ਧਰਮਕੋਟ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਲਈ ਰਸਦ ਭੇਂਟ

ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਧਰਮਕੋਟ ਦੀਆਂ ਸੰਗਤਾਂ ਵੱਲੋਂ ਵੱਡੀ ਮਾਤਰਾ 'ਚ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ। ਸੀਨੀਅਰ ਅਕਾਲੀ ਆਗੂ ਤੇ ਹਲਕਾ ਧਰਮਕੋਟ ਦੇ ਇੰਚਾਰਜ ਮੱਖਣ ਸਿੰਘ ਧਰਮਕੋਟ ਦੀ ਅਗਵਾਈ ਹੇਠ ਪਹੁੰਚੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

Written by  Ramandeep Kaur -- March 15th 2023 10:17 AM
Sri Darbar Sahib Langar: ਧਰਮਕੋਟ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਲਈ ਰਸਦ ਭੇਂਟ

Sri Darbar Sahib Langar: ਧਰਮਕੋਟ ਦੀ ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਹਾਲ ਲਈ ਰਸਦ ਭੇਂਟ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ 'ਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹਲਕਾ ਧਰਮਕੋਟ ਦੀਆਂ ਸੰਗਤਾਂ ਵੱਲੋਂ ਵੱਡੀ ਮਾਤਰਾ 'ਚ ਕਣਕ ਅਤੇ ਹੋਰ ਰਸਦਾਂ ਭੇਟ ਕੀਤੀਆਂ ਗਈਆਂ। ਸੀਨੀਅਰ ਅਕਾਲੀ ਆਗੂ ਤੇ ਹਲਕਾ ਧਰਮਕੋਟ ਦੇ ਇੰਚਾਰਜ ਮੱਖਣ ਸਿੰਘ ਧਰਮਕੋਟ ਦੀ ਅਗਵਾਈ ਹੇਠ ਪਹੁੰਚੀ ਸੰਗਤ ਨੂੰ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੱਖਣ ਸਿੰਘ ਬਰਾੜ ਨੇ ਕਿਹਾ ਕਿ ਸਾਲ 2006 ਤੋਂ ਬੀਬੀ ਸੁਰਿੰਦਰ ਕੌਰ ਬਾਦਲ ਵਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਲਈ ਹਲਕਾਵਾਰ ਸੇਵਾ ਸ਼ੁਰੂ ਕੀਤੀ ਗਈ ਸੀ। ਜਿਸ ਨੂੰ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਹਲਕੇ ਦੀ ਸੰਗਤ ਵਲੋਂ ਜਾਰੀ ਰੱਖਿਆ ਰਿਹਾ ਸੀ। ਹੁਣ ਵੀ ਪਹਿਲਾਂ ਵਾਂਗ ਹੀ ਹਲਕੇ ਦੀ ਸੰਗਤ ਸ਼ਰਧਾ ਅਤੇ ਪੂਰੇ ਉਤਸ਼ਾਹ ਨਾਲ ਇਹ ਸੇਵਾ ਨਿਭਾ ਰਹੀ ਹੈ।


ਇਸ ਮੌਕੇ ਮੈਨੇਜਰ ਸੁਲੱਖਣ ਸਿੰਘ  ਨੇ ਆਖਿਆ ਕਿ ਗੁਰੂ ਘਰਾਂ ਦੇ ਲੰਗਰਾਂ ਲਈ ਰਸਦਾਂ ਤੇ ਮਾਇਆ ਭੇਟ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਸ੍ਰੀ ਗੁਰੂ ਰਾਮਦਾਸ ਲੰਗਰ ਲਈ ਰੋਜ਼ਾਨਾ ਵੱਖ-ਵੱਖ ਹਲਕਿਆਂ ਤੋਂ ਸੰਗਤਾਂ ਕਣਕ ਅਤੇ ਹੋਰ ਰਸਦਾਂ ਲੈ ਕੇ ਪੁੱਜ ਰਹੀਆਂ ਹਨ। ਇਹ ਸੰਗਤ ਵੱਲੋਂ ਗੁਰੂ ਘਰ ਪ੍ਰਤੀ ਸ਼ਰਧਾ ਤੇ ਸਤਿਕਾਰ ਹੈ। ਉਨ੍ਹਾਂ ਲੰਗਰਾਂ ਲਈ ਰਸਦਾਂ ਲੈ ਕੇ ਪੁੱਜ ਰਹੀਆਂ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜ੍ਹੋ: 16 ਮੈਬਰੀ ਕਮੇਟੀ ਦੀ ਰਿਪੋਰਟ ਸਬੰਧੀ ਅਫਵਾਹਾ ਬਿਲਕੁੱਲ ਬੇਬੁਨਿਆਦ, ਨਹੀਂ ਭੇਜੀ ਸਿੰਘ ਸਾਹਿਬ ਨੇ ਰਿਪੋਰਟ ਵਾਪਸ-ਕਰਨੈਲ ਸਿੰਘ ਪੀਰਮੁਹੰਮਦ

- PTC NEWS

adv-img

Top News view more...

Latest News view more...