ਬਠਿੰਡਾ ’ਚ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਮੁਨੀਸ਼ ਗਰਗ (ਬਠਿੰਡਾ, 13 ਮਾਰਚ): ਜ਼ਿਲ੍ਹੇ ’ਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਬੱਸ ਸਟੈਂਡ ’ਤੇ ਸਰਕਾਰ ਦਾ ਪੁਤਲਾ ਵੀ ਫੂਕਿਆ।
ਸ਼ੰਯੁਕਤ ਕਿਸਾਨ ਮੋਰਚੇ ਦੇ ਪ੍ਰਧਾਨ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਭਰ ਵਿਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦੇ ਘਰਾਂ ਵਿੱਚ ਸੀਬੀਆਈ ਵੱਲੋਂ ਰੇਡ ਕੀਤੀ ਜਾ ਰਹੀ ਹੈ।
ਕਿਸਾਨ ਨੇ ਦੱਸਿਆ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਰਾਸ਼ਟਰਪਤੀ ਦੇ ਨਾਂ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਤਾਂ ਜੋ ਸੰਯੁਕਤ ਕਿਸਾਨ ਮੋਰਚੇ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚ ਸਕੇ।
- PTC NEWS