ਬਠਿੰਡਾ, 23 ਜਨਵਰੀ (ਮੁਨੀਸ਼ ਗਰਗ): ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਸੀਨੀਅਰ ਆਗੂਆਂ ਬਲਜੀਤ ਸਿੰਘ ਬੀੜ ਬਹਿਮਣ, ਮੋਹਿਤ ਗੁਪਤਾ, ਇਕਬਾਲ ਸਿੰਘ ਬਬਲੀ ਢਿੱਲੋਂ, ਦਲਜੀਤ ਸਿੰਘ ਬਰਾੜ, ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਹਰਪਾਲ ਸਿੰਘ ਢਿੱਲੋਂ ਐਮਸੀ, ਮੱਖਣ ਸਿੰਘ ਠੇਕੇਦਾਰ ਐਮਸੀ, ਰਣਦੀਪ ਸਿੰਘ ਰਾਣਾ ਐਮਸੀ, ਹਰਜਿੰਦਰ ਸਿੰਘ ਛਿੰਦਾ ਐਮਸੀ ਅਤੇ ਕੌਂਸਲਰ ਸ਼ੈਰੀ ਗੋਇਲ ਦੇ ਪਤੀ ਅਮਰਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿਨ੍ਹਾਂ ਨੇ ਪਿੰਡ ਬਾਦਲ ਪਹੁੰਚ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਕੌਂਸਲਰਾਂ ਨੂੰ ਬਾਦਲ ਨੇ ਆਉਣ ਵਾਲੀ ਲੋਕ ਸਭਾ ਚੋਣ ਲਈ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਬੂਥ ਪੱਧਰੀ ਕਮੇਟੀਆਂ ਬਣਾ ਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਅਤੇ ਪਾਰਟੀ ਦੇ ਸਮੂਹ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਡਟਣ ਦਾ ਸੱਦਾ ਵੀ ਦਿੱਤਾ। ਸੀਨੀਅਰ ਆਗੂਆਂ ਨੂੰ ਸੌਂਪੀਆਂ ਅਹਿਮ ਜਿੰਮੇਵਾਰੀਆਂਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੇ ਜਥੇਬੰਦਕ ਅੰਦਰ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜਿੰਮੇਵਾਰੀਆਂ ਦਿੱਤੀਆਂ ਹਨ। ਅੱਜ ਜਾਰੀ ਸੂੁਚੀ ਅਨੁਸਾਰ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਦੇ ਦਫ਼ਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। ਇਸੇ ਤਰਾਂ ਪਰਮਬੰਸ ਸਿੰਘ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐਸ.ਓ.ਆਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸੇ ਤਰਾਂ ਨਛੱਤਰ ਸਿੰਘ ਗਿੱਲ ਨੂੰ ਦੁਬਾਰਾ ਤੋਂ ਪਾਰਟੀ ਦੇ ਆਈ.ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।