Simranjit Singh Mann: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਲੰਧਰ ਉਪ ਚੋਣ ਲਈ ਪਾਰਟੀ ਦੇ ਉਮੀਦਵਾਰ ਦਾ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜਨਗੇ।ਪਾਰਟੀ ਦੇ ਅਜਿਹੇ ਉਮੀਦਵਾਰ ਹੋਣਗੇ ਜਿਨ੍ਹਾਂ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਚੋਣ ਪ੍ਰਚਾਰ ਕਰੇਗੀ ਅਤੇ ਵਿਰੋਧੀ ਪਾਰਟੀਆਂ ਨੂੰ ਸਖ਼ਤ ਟੱਕਰ ਦਿੱਤੀ ਜਾਵੇਗੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ। ਪੰਜਾਬ ਦੇ ਸਿੱਖ ਨੌਜਵਾਨਾਂ 'ਤੇ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਦੂਜੇ ਰਾਜਾਂ ਦੀਆਂ ਜੇਲ੍ਹਾਂ ਵਿੱਚ ਭੇਜਣ ਦੀ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਖ਼ੁਦ ਅਸਾਮ ਦੇ ਡਿਬਰੂਗੜ੍ਹ ਜਾ ਕੇ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕਰਨਗੇ।ਜਲੰਧਰ ਤੋਂ ਮੁਨੀਸ਼ ਗਰਗ ਦੇ ਸਹਿਯੋਗ ਨਾਲ