Gurdaspur Accident:ਗੁਰਦਾਸਪੁਰ ’ਚ ਤੇਜ਼ ਰਫਤਾਰ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਕੁਚਲਿਆ; ਹੋਈ ਮੌਤ
ਰਵੀਬਖਸ਼ ਸਿੰਘ ਅਰਸੀ (ਗੁਰਦਾਸਪੁਰ): ਜ਼ਿਲ੍ਹੇ ਜੀਵਨਵਾਲ ਬੱਬਰੀ ਬਾਇਪਾਸ ’ਤੇ ਵਾਪਰੇ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਕ ਤੇਜ਼ ਰਫਤਾਰ ਐਂਬੂਲੈਂਸ ਨੇ ਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ ਜਿਸ ਕਾਰਨ ਉਸਦੀ ਮੌਤ ਹੋ ਗਈ।
ਦੱਸ ਦਈਏ ਕਿ ਤੇਜ ਰਫ਼ਤਾਰ ਐਂਬੂਲੈਂਸ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੀ। ਨੇੜੇ ਨਾਕੇ ’ਤੇ ਖੜੇ ਪੁਲਿਸ ਕਰਮਚਾਰੀਆਂ ਨੇ ਐਂਬੂਲੈਂਸ ਦੇ ਡਰਾਈਵਰ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਰਵੀਦਾਸ ਪਿੰਡ ਗੁਰਦਾਸਨੰਗਲ ਵਜੋਂ ਹੋਈ ਹੈ।
ਹਾਦਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸਦਾ ਵੱਡਾ ਭਰਾ ਰਵੀ ਦਾਸ ਘਰੋਂ ਸਬਜ਼ੀ ਲੈਣ ਦੇ ਲਈ ਗਿਆ ਸੀ ਜਿਸਨੂੰ ਬੱਬਰੀ ਬਾਈਪਾਸ ਨੇੜੇ ਇੱਕ ਤੇਜ਼ ਰਫ਼ਤਾਰ ਐਂਬੂਲੈਂਸ ਨੇ ਟੱਕਰ ਮਾਰ ਦਿੱਤੀ ਅਤੇ ਉਸਨੂੰ 50 ਫੁੱਟ ਤੱਕ ਘੜੀਸਦਾ ਹੋਇਆ ਨਾਲ ਲੈ ਗਿਆ, ਜਿਸ ਨਾਲ ਉਸਦੇ ਭਰਾ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ। ਕਰਮਚਾਰੀਆਂ ਨੇ ਉਸ ਦੀ ਮ੍ਰਿਤਕ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ ਅਤੇ ਐਂਬੂਲੈਂਸ ਦੇ ਡਰਾਈਵਰ ਨੂੰ ਕਾਬੂ ਕਰ ਲਿਆ ਹੈ। ਉਸ ਨੇ ਮੰਗ ਕੀਤੀ ਹੈ ਕਿ ਇਸ ਐਂਬੂਲੈਂਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਜਾਣਕਾਰੀ ਦਿੰਦੇ ਹੋਏ ਏਐਸਆਈ ਸਤਵਿੰਦਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਬਰੀ ਬਾਈਪਾਸ ’ਤੇ ਇੱਕ ਸੜਕ ਹਦਸਾ ਵਾਪਰਿਆ ਜਿਸ ਵਿੱਚ ਇੱਕ ਐਂਬੂਲੈਂਸ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ ਅਤੇ ਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ ਹੈ।
ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ਨੂੰ ਕਬਜੇ ਵਿਚ ਲੈਕੇ ਐਂਬੂਲੈਂਸ ਦੇ ਡਰਾਈਵਰ ਸੰਤੋਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਐਂਬੂਲੈਂਸ ਦਾ ਡਰਾਈਵਰ ਅੰਮ੍ਰਿਤਸਰ ਇਕ ਮਰੀਜ਼ ਨੂੰ ਛੱਡ ਕੇ ਪਠਾਨਕੋਟ ਨੂੰ ਜਾ ਰਿਹਾ ਸੀ ਅਤੇ ਬੱਬਰੀ ਬਾਈਪਾਸ ਨੇੜੇ ਉਸ ਨੇ ਇਕ ਸਾਇਕਲ ਸਵਾਰ ਨੂੰ ਕੁਚਲ ਦਿੱਤਾ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: Sidhu Moosewala Fan: ਨਹਿਰ ’ਚ ਥਾਰ ਸੁੱਟਣ ਵਾਲੇ ਨੌਜਵਾਨ ’ਤੇ ਪੁਲਿਸ ਦੀ ਕਾਰਵਾਈ, ਇੱਥੇ ਜਾਣੋ ਪੂਰਾ ਮਾਮਲਾ
- PTC NEWS