Mon, Mar 27, 2023
Whatsapp

Police Naka in Gurdaspur: ਗੁਰਦਾਸਪੁਰ ’ਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਲਾਏ ਗਏ ਨਾਕਿਆਂ ਦਾ SSP ਨੇ ਲਿਆ ਜਾਇਜ਼ਾ

ਗੁਰਦਾਸਪੁਰ ਜ਼ਿਲ੍ਹੇ ਅੰਦਰ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੇ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਐੱਸਐੱਸਪੀ ਗੁਰਦਾਸਪੁਰ ਨੇ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਜਿਲ੍ਹੇ ਅੰਦਰ ਲੱਗੇ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਲਿਆ।

Written by  Aarti -- February 26th 2023 01:50 PM
Police Naka in Gurdaspur: ਗੁਰਦਾਸਪੁਰ ’ਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਲਾਏ ਗਏ ਨਾਕਿਆਂ ਦਾ SSP ਨੇ ਲਿਆ ਜਾਇਜ਼ਾ

Police Naka in Gurdaspur: ਗੁਰਦਾਸਪੁਰ ’ਚ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਲਾਏ ਗਏ ਨਾਕਿਆਂ ਦਾ SSP ਨੇ ਲਿਆ ਜਾਇਜ਼ਾ

ਰਵੀਬਖਸ਼ ਸਿੰਘ ਅਰਸ਼ੀ (ਗੁਰਦਾਸਪੁਰ, 26 ਫਰਵਰੀ): ਸ਼ਹਿਰ ਅੰਦਰ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੂੰ ਰੋਕਣ ਦੇ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦਾ ਐੱਸਐੱਸਪੀ ਗੁਰਦਾਸਪੁਰ ਨੇ ਜਾਇਜਾ ਲਿਆ। ਇਸ ਦੌਰਾਨ ਉਨ੍ਹਾਂ ਨੇ ਜਿਲ੍ਹੇ ਅੰਦਰ ਲੱਗੇ ਵੱਖ-ਵੱਖ ਨਾਕਿਆਂ ਦਾ ਜਾਇਜ਼ਾ ਲਿਆ। ਨਾਲ ਹੀ ਐਸਐਸਪੀ ਦ੍ਯਮਾ ਹਰੀਸ਼ ਕੁਮਾਰ ਨੇ ਸ਼ਹਿਰ ਵਿੱਚ ਆਉਣ ਅਤੇ ਜਾਣ ਵਾਲੀਆਂ ਗੱਡੀਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕਰਨ ਦੇ ਆਦੇਸ਼ ਦਿੱਤੇ। 

ਜਾਣਕਾਰੀ ਦਿੰਦਿਆਂ ਐਸਐਸਪੀ ਗੁਰਦਾਸਪੁਰ ਨੇ ਦੱਸਿਆ ਕਿ ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਅਤੇ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ‌ ਜ਼ਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦੇ ਚੱਲਦੇ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ ਹੈ ਅਤੇ ਸ਼ਹਿਰ ਵਿੱਚ ਆਉਣ ਅਤੇ ਜਾਣ ਵਾਲੀਆਂ ਗੱਡੀਆਂ ਦੀ ਵਿਸ਼ੇਸ਼ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। 


ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਨੂੰ ਹੱਥ ਵਿੱਚ ਲੈਣ ਵਾਲਿਆਂ ਖਿਲਾਫ ਵੀ ਨਿਰੰਤਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪੁਲਿਸ ਦੀ ਸਰਗਰਮੀ ਕਰਕੇ ‌ਚੋਰੀ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ ‌ਅਤੇ ਜਲਦੀ ਹੀ ਇਹਨਾਂ ’ਤੇ ਪੂਰੀ ਤਰ੍ਹਾਂ ਠੱਲ੍ਹ ਪਾ ਲਈ ਜਾਵੇਗੀ। 

ਇਹ ਵੀ ਪੜ੍ਹੋ: Beadbi Incident: ਸ਼ਰਾਬੀ ਵੱਲੋਂ ਗੁਰੂ ਘਰ ਦੇ ਬਾਹਰ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ

- PTC NEWS

adv-img

Top News view more...

Latest News view more...