Tue, Jun 6, 2023
Whatsapp

ਅੰਮ੍ਰਿਤਸਰ 'ਚ ਬਜ਼ੁਰਗ ਕੇਅਰ ਟੇਕਰ ਵੱਲੋਂ ਕੀਤੀ ਗਈ ਖੁਦਕੁਸ਼ੀ, ਮ੍ਰਿਤਕ ਦੀ ਜੇਬ 'ਚੋਂ ਮਿਲਿਆ ਸੁਸਾਈਡ ਨੋਟ

ਅੰਮ੍ਰਿਤਸਰ ਦੇ ਅਕਾਸ਼ ਐਵਨਿਊ 'ਚ ਇਕ ਬਜ਼ੁਰਗ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਅਸ਼ਵਨੀ ਪੋਲ ਹੈ ਅਤੇ ਉਹ ਨੌਕਰੀ ਕਰਦਾ ਹੈ।

Written by  Ramandeep Kaur -- April 07th 2023 01:57 PM
ਅੰਮ੍ਰਿਤਸਰ 'ਚ ਬਜ਼ੁਰਗ ਕੇਅਰ ਟੇਕਰ ਵੱਲੋਂ ਕੀਤੀ ਗਈ ਖੁਦਕੁਸ਼ੀ, ਮ੍ਰਿਤਕ ਦੀ ਜੇਬ 'ਚੋਂ ਮਿਲਿਆ ਸੁਸਾਈਡ ਨੋਟ

ਅੰਮ੍ਰਿਤਸਰ 'ਚ ਬਜ਼ੁਰਗ ਕੇਅਰ ਟੇਕਰ ਵੱਲੋਂ ਕੀਤੀ ਗਈ ਖੁਦਕੁਸ਼ੀ, ਮ੍ਰਿਤਕ ਦੀ ਜੇਬ 'ਚੋਂ ਮਿਲਿਆ ਸੁਸਾਈਡ ਨੋਟ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਅਕਾਸ਼ ਐਵਨਿਊ 'ਚ ਇਕ ਬਜ਼ੁਰਗ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਮ ਅਸ਼ਵਨੀ ਪੋਲ ਹੈ ਅਤੇ ਉਹ ਨੌਕਰੀ ਕਰਦਾ ਹੈ।

ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਜ਼ੁਰਗ ਵੱਲੋਂ ਖੁਦਕੁਸ਼ੀ ਕਰ ਲਈ ਗਈ। ਜਦੋਂ ਉਹ ਮੌਕੇ 'ਤੇ ਪਹੁੰਚੇ ਅਤੇ ਹਾਲਾਤ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਇਹ ਕਤਲ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਪੁਲਿਸ ਵੱਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਦੂਜੇ ਪਾਸੇ ਇਸ ਮਾਮਲੇ 'ਚ ਪੁਲਿਸ ਅਧਿਕਾਰੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅਸ਼ਵਨੀ ਪੋਲ ਨਾਮਕ ਵਿਅਕਤੀ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਮ੍ਰਿਤਕ ਦੀ ਜੇਬ ਵਿਚੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ।

ਫਿਲਹਾਲ ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਹ ਖ਼ੁਦਕੁਸ਼ੀ ਹੈ ਜਾਂ ਕਤਲ ਇਸ ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਰਿਪੋਰਟਾਂ ਤੋਂ ਬਾਅਦ ਜੋ ਵੀ ਬਣਦੀ ਕਾਰਵਾਈ ਹੋਵੇਗੀ ਪੁਲਿਸ ਵੱਲੋਂ ਕੀਤੀ ਜਾਵੇਗੀ।

- PTC NEWS

adv-img

Top News view more...

Latest News view more...