Sat, Jan 28, 2023
Whatsapp

ਅੰਮ੍ਰਿਤਸਰ ਖ਼ਾਲਸਾ ਕਾਲਜ ਦੇ ਲਾਅ ਵਿਦਿਆਰਥੀ ਕੋਲੋਂ 3 ਪਿਸਤੌਲ ਬਰਾਮਦ

Written by  Jasmeet Singh -- December 09th 2022 03:44 PM
ਅੰਮ੍ਰਿਤਸਰ ਖ਼ਾਲਸਾ ਕਾਲਜ ਦੇ ਲਾਅ ਵਿਦਿਆਰਥੀ ਕੋਲੋਂ 3 ਪਿਸਤੌਲ ਬਰਾਮਦ

ਅੰਮ੍ਰਿਤਸਰ ਖ਼ਾਲਸਾ ਕਾਲਜ ਦੇ ਲਾਅ ਵਿਦਿਆਰਥੀ ਕੋਲੋਂ 3 ਪਿਸਤੌਲ ਬਰਾਮਦ

ਮਨਿੰਦਰ ਸਿੰਘ ਮੋਂਗਾ, 9 ਦਸੰਬਰ: ਅੱਜ ਅੰਮ੍ਰਿਤਸਰ ਵਿੱਚ ਪੁਲਿਸ ਨੇ ਲਾਅ ਦੇ ਇੱਕ ਵਿਦਿਆਰਥੀ ਕੋਲੋਂ 3 ਪਿਸਤੌਲ ਅਤੇ 11 ਜਿੰਦਾ 4 ਮੈਗਜ਼ੀਨ ਬਰਾਮਦ ਕੀਤੇ ਹਨ।ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਵਿਦਿਆਰਥੀਆਂ ਰਾਹੀਂ ਹਥਿਆਰਾਂ ਦੀ ਤਸਕਰੀ ਚੱਲ ਰਹੀ ਹੈ, ਜਿਸ ਵਿੱਚ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਨਾਕਾਬੰਦੀ ਦੌਰਾਨ ਲਾਅ ਦੇ ਵਿਦਿਆਰਥੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੀ ਕਾਰ 'ਚੋਂ 2 ਪਿਸਤੌਲ ਬਰਾਮਦ ਹੋਏ, ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰਕੇ ਅਦਾਲਤ 'ਚ ਪੇਸ਼ ਕਰਕੇ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਵਿਦਿਆਰਥੀ ਕੋਲੋਂ ਇੱਕ ਹੋਰ ਟੁੱਟਿਆ ਹੋਇਆ ਦੇਸੀ ਪਿਸਤੌਲ ਵੀ ਬਰਾਮਦ ਹੋਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਜ ਮੁਲਜ਼ਮ ਸਹਿਜ ਪ੍ਰਤਾਪ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਸ ਪਾਸੋਂ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਉਹ ਕਿਸ-ਕਿਸ ਦੇ ਕਹਿਣ 'ਤੇ ਅਤੇ ਕਿੱਥੇ-ਕਿੱਥੇ ਹਥਿਆਰਾਂ ਦੀ ਤਸਕਰੀ ਕਰ ਰਿਹਾ ਹੈ।


- PTC NEWS

adv-img

Top News view more...

Latest News view more...