Wed, Feb 8, 2023
Whatsapp

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਦੋਸਤਾਂ ਨਾਲ ਮਿਲ ਕੀਤਾ ਵੱਡਾ ਕਾਰਾ

Written by  Jasmeet Singh -- December 12th 2022 04:32 PM
ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਦੋਸਤਾਂ ਨਾਲ ਮਿਲ ਕੀਤਾ ਵੱਡਾ ਕਾਰਾ

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪ੍ਰੇਸ਼ਾਨ ਪਤੀ ਨੇ ਦੋਸਤਾਂ ਨਾਲ ਮਿਲ ਕੀਤਾ ਵੱਡਾ ਕਾਰਾ

ਨਵੀਨ ਕੁਮਾਰ, (ਲੁਧਿਆਣਾ, 12 ਦਸੰਬਰ): ਬੀਤੇ ਦਿਨ ਲੁਧਿਆਣਾ ਦੇ ਮੁੰਡੀਆ ਕਲਾਂ ਇਲਾਕੇ ਵਿੱਚ ਹੋਈ ਫਾਇਰਿੰਗ ਦੀ ਘਟਨਾ ਸਬੰਧੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਪੁਲਿਸ ਨੇ ਸ਼ਿਕਾਇਤਕਰਤਾ ਨੂੰ ਮੁੱਖ ਮੁਲਜ਼ਮ ਵਜੋਂ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਪ੍ਰੇਸ਼ਾਨ ਸੀ ਅਤੇ ਉਸਨੇ ਆਪਣੇ ਹੀ ਰਿਸ਼ਤੇਦਾਰ ਅਤੇ ਆਪਣੀ ਹੀ ਪਤਨੀ ਦੇ ਪ੍ਰੇਮੀ ਨੂੰ ਫਸਾਉਣ ਲਈ ਆਪਣੇ ਆਪ 'ਤੇ ਹਮਲਾ ਕਰਵਾਇਆ, ਜਿਨ੍ਹਾਂ ਪਾਸੋਂ ਇਕ ਰਿਵਾਲਵਰ ਅਤੇ ਵਾਰਦਾਤ ਦੌਰਾਨ ਵਰਤੇ ਹਥਿਆਰ ਬਰਾਮਦ ਕੀਤੇ ਕਰ ਲਏ ਗਏ ਹਨ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ 10 ਤਰੀਕ ਨੂੰ ਗੁਰੂ ਤੇਗ ਬਹਾਦੁਰ ਨਗਰ ਦੇ ਪਿੰਡ ਮੁੰਡੀਆਂ ਕਲਾਂ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 5 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਨ੍ਹਾਂ 'ਚੋਂ 4 ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਇਕ ਦੀ ਗਿ੍ਫ਼ਤਾਰੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਸਾਜ਼ਿਸ਼ਕਰਤਾ ਅਜੇ ਕੁਮਾਰ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅੰਜਾਮ ਦਿੱਤਾ।


ਇਹ ਵੀ ਪੜ੍ਹੋ: ਮੁੱਖ ਸਕੱਤਰ ਵੱਲੋਂ ਚੰਡੀਗੜ੍ਹ ਵਿਚਲੇ ਸਰਕਾਰੀ ਮਕਾਨਾਂ ਦੀ ਆਨਲਾਈਨ ਅਲਾਟਮੈਂਟ ਲਈ ਪੋਰਟਲ ਲਾਂਚ

ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਪਰੇਸ਼ਾਨ ਹੋ ਕੇ ਮੁੱਖ ਮੁਲਜ਼ਮ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਦੁਕਾਨ 'ਤੇ ਫਾਇਰਿੰਗ ਕਰਵਾ ਦਿੱਤੀ ਅਤੇ ਕਿਹਾ ਕਿ ਕੁਝ ਨੌਜਵਾਨਾਂ ਨੇ ਮੇਰੇ ਉਪਰ ਹਮਲਾ ਕਰ ਦਿੱਤਾ ਹੈ ਅਤੇ ਫਾਇਰਿੰਗ ਕੀਤੀ ਹੈ। ਜਿਸ ਨੂੰ ਗੰਭੀਰਤਾ ਨਾਲ ਦੇਖਣ 'ਤੇ ਪਤਾ ਲੱਗਾ ਕਿ ਇਸ ਵਾਰਦਾਤ ਨੂੰ ਸਾਜ਼ਿਸ਼ਕਰਤਾ ਨੇ ਹੀ ਅੰਜਾਮ ਦਿੱਤਾ ਹੈ, ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਇੱਕ ਨਜਾਇਜ਼ ਅਸਲਾ, 32 ਬੋਰ ਦੀ ਕਾਰ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾਣਗੇ।

- PTC NEWS

adv-img

Top News view more...

Latest News view more...