Two Gangsters Arrested: ਗੈਂਗਸਟਰਾਂ ਨੂੰ ਅਸਲਾ ਸਪਲਾਈ ਕਰਨ ਵਾਲੇ ਦੋ ਕਾਬੂ
ਪਟਿਆਲਾ: ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ ਮੁਖੀ ਅਤੇ ਉਸ ਦੇ ਸਾਥੀ ਨੂੰ ਥਾਣਾ ਸ਼ੰਭੂ ਪਟਿਆਲਾ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕਰੀਬ ਅੱਠ ਮਹੀਨਿਆਂ ਤੋਂ ਪੁਲਿਸ ਨੂੰ ਇਨ੍ਹਾਂ ਦੋਵਾਂ ਦੀ ਭਾਲ ਸੀ।
ਐਸਐਸਪੀ ਪਟਿਆਲਾ ਆਈਪੀਐਸ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸੂਰਜ ਸਿੰਘ ਵਾਸੀ ਬਸਤੀ ਬਾਵਾ ਖੇਲ ਜਲੰਧਰ ਅਤੇ ਵਿਜੇ ਕੁਮਾਰ ਵਾਸੀ ਭੀਖਾ ਨੰਗਲ ਥਾਣਾ ਕਰਤਾਰਪੁਰ ਜਲੰਧਰ ਵਜੋਂ ਹੋਈ ਹੈ।
ਮੁਲਜ਼ਮ ਵਿਜੇ ਕੁਮਾਰ ਇਸ ਗਿਰੋਹ ਦਾ ਮੁਖੀ ਹੈ, ਜਿਸ ਦੇ ਤਿੰਨ ਸਾਥੀਆਂ ਨੂੰ ਜੁਲਾਈ 2022 ਵਿੱਚ ਸ਼ੰਭੂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਸੂਰਜ ਅਤੇ ਵਿਜੇ ਕੋਲੋਂ ਦੋ ਦੇਸੀ ਪਿਸਤੌਲਾਂ ਤੋਂ ਇਲਾਵਾ ਪੰਜ ਜਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ: ਹੁਣ ਆਸਟ੍ਰੇਲੀਆ ’ਚ ਭਾਰਤੀ ਡਿਗਰੀਆਂ ਹੋਣਗੀਆਂ ਵੈਧ !
- PTC NEWS