ਨਵੀਨ ਸ਼ਰਮਾ, 6 ਜਨਵਰੀ: ਲੁਧਿਆਣਾ ਵਿੱਚ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਥਾਣਾ ਸ਼ਿਮਲਾਪੁਰੀ ਇਲਾਕੇ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਥੇ ਬਾਇਕਸਵਾਰ ਬਦਮਾਸ਼ ਬਜ਼ੁਰਗ ਔਰਤ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਭੱਜ ਗਏ। ਮਹਿਲਾ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੀ ਸੀ। ਇਸੇ ਦੌਰਾਨ ਘਰ ਦੇ ਨੇੜਿਓਂ ਬਾਈਕ 'ਤੇ ਸਵਾਰ ਦੋ ਨੌਜਵਾਨ ਔਰਤ ਕੋਲੋਂ ਲੰਘੇ। ਇੱਕ ਨੌਜਵਾਨ ਬਾਈਕ ਤੋਂ ਉਤਰਿਆ। ਮੁਲਜ਼ਮ ਕੁਝ ਕਦਮਾਂ ਤੱਕ ਮਹਿਲਾ ਦਾ ਪਿੱਛਾ ਕਰਦਾ ਰਿਹਾ ਅਤੇ ਮੌਕਾ ਦੇਖ ਕੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਬਾਈਕ 'ਤੇ ਬੈਠ ਕੇ ਭੱਜ ਗਿਆ। ਘਟਨਾ ਤੋਂ ਤੁਰੰਤ ਬਾਅਦ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।