Mon, Feb 6, 2023
Whatsapp

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੇ ਹਾਲਾਤਾਂ 'ਚ ਮੌਤ

ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਖਾਸ ਕਰਕੇ ਵਿੱਦਿਆ ਹਾਸਲ ਕਰਨ ਗਏ ਨੌਜਵਾਨਾਂ ਦੀ ਮੌਤ ਦੀ ਖ਼ਬਰ ਅਕਸਰ ਹੀ ਸੁਨਣ ਨੂੰ ਮਿਲ ਰਹੀ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਪਿੰਡ ਭਰੋ ਹਾਰਨੀ ਦੇ ਇੱਕ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

Written by  Jasmeet Singh -- January 25th 2023 03:15 PM -- Updated: January 25th 2023 05:53 PM
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੇ ਹਾਲਾਤਾਂ 'ਚ ਮੌਤ

ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਭਰੋ ਹਾਰਨੀ ਦੇ ਨੌਜਵਾਨ ਦੀ ਕੈਨੇਡਾ 'ਚ ਭੇਦਭਰੇ ਹਾਲਾਤਾਂ 'ਚ ਮੌਤ

ਗੁਰਦਾਸਪੁਰ, 25 ਜਨਵਰੀ (ਗੁਰਬਖਸ਼ ਸਿੰਘ ਅਰਸ਼ੀ): ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਅਤੇ ਖਾਸ ਕਰਕੇ ਵਿੱਦਿਆ ਹਾਸਲ ਕਰਨ ਗਏ ਨੌਜਵਾਨਾਂ ਦੀ ਮੌਤ ਦੀ ਖ਼ਬਰ ਅਕਸਰ ਹੀ ਸੁਨਣ ਨੂੰ ਮਿਲ ਰਹੀ ਹੈ। ਅਜਿਹਾ ਹੀ ਇਕ ਤਾਜ਼ਾ ਮਾਮਲਾ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਇੱਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਪਿੰਡ ਭਰੋ ਹਾਰਨੀ ਦੇ ਇੱਕ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਜਿਸ ਵਿੱਚ ਏ.ਐਸ.ਆਈ ਅਮਰੀਕ ਸਿੰਘ ਦੇ ਟੋਰੰਟੋ ਰਹਿੰਦੇ ਸਪੁੱਤਰ ਗੁਰਪ੍ਰਤਾਪ ਸਿੰਘ ਦੀ ਮੌਤ ਦੀ ਖ਼ਬਰ ਮਿਲੀ ਹੈ।ਮ੍ਰਿਤਕ ਗੁਰਪ੍ਰਤਾਪ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ 5 ਸਾਲ ਪਹਿਲਾਂ ਕੈਨੇਡਾ ਵਿੱਚ ਸਟੱਡੀ ਵੀਜ਼ੇ 'ਤੇ ਗਿਆ ਸੀ। ਉਹ ਇਸ ਸਮੇਂ ਦੌਰਾਨ ਟੋਰੰਟੋ ਸ਼ਹਿਰ ਵਿਖੇ ਰਹਿ ਰਿਹਾ ਸੀ। ਉਹਨਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਐਨ.ਆਰ.ਆਈ ਥਾਣਾ ਗੁਰਦਾਸਪੁਰ ਰਾਹੀਂ ਖ਼ਬਰ ਪ੍ਰਾਪਤ ਹੋਈ, ਜਿਸ ਵਿੱਚ ਗੁਰਪ੍ਰਤਾਪ ਸਿੰਘ ਦੀ ਮੌਤ ਦਾ ਵੇਰਵਾ ਭੇਜਿਆ ਗਿਆ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਦੀ-ਕਦੀ ਗੁਰਪ੍ਰਤਾਪ ਸਿੰਘ ਦਾ ਫੋਨ ਆਉਂਦਾ ਸੀ ਅਤੇ ਹੁਣ ਇਕ ਮਹੀਨੇ ਤੋਂ ਕਿਸੇ ਵੀ ਪਰਿਵਾਰਕ ਮੈਂਬਰ ਦੇ ਨਾਲ ਗੁਰਪ੍ਰਤਾਪ ਨਾਲ ਕੋਈ ਗੱਲਬਾਤ ਨਹੀਂ ਹੋਈ ਸੀ। ਗੁਰਪ੍ਰਤਾਪ ਸਿੰਘ ਦੇ ਪਰਿਵਾਰ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪੰਜਾਬ ਸਰਕਾਰ ਅਤੇ ਹੋਰ ਸੀਨੀਅਰ ਆਗੂਆਂ ਨੂੰ ਮਦਦ ਦੀ ਅਪੀਲ ਕੀਤੀ ਗਈ ਹੈ।

- PTC NEWS

adv-img

Top News view more...

Latest News view more...