Punjab Floods: ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਅਕਾਲੀ ਦਲ ਦਾ ਵੱਡਾ ਐਲਾਨ- ‘ਕਿਸਾਨ ਦਾ ਖੇਤ - ਕਿਸਾਨ ਦੀ ਰੇਤ’
PTC News Desk: ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਚਾਰੇ ਪਾਸੇ ਹਾਹਾਕਾਰ ਹੈ। ਸੂਬੇ ਵਿੱਚ ਵੱਡਾ ਮਾਲੀ ਅਤੇ ਜਾਨੀ ਨੁਕਸਾਨ ਹੋਇਆ ਹੈ। ਕਿਸਾਨਾਂ ਦੀ ਲੱਖਾਂ ਏਕੜ ਫਸਲ ਪਾਣੀ ਦੀ ਭੇਂਟ ਚੜ੍ਹ ਗਈ ਹੈ। ਅਜਿਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾ ਰਿਹਾ ਹੈ। ਪਿਛਲੇ ਦਿਨੀਂ ਲੋੜਵੰਦ ਕਿਸਾਨਾਂ ਨੂੰ ਬੰਨ੍ਹ ਪੂਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੱਖਾਂ ਰੁਪਏ ਦੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮਦਦ ਕੀਤੀ।
7 ਸਤੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਕਈ ਇਲਾਕਿਆਂ ਦੇ ਦੌਰੇ ਉੱਤੇ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਦਿਆਂ ਇੱਕ ਵੱਡਾ ਐਲਾਨ ਕਰ ਦਿੱਤਾ। ਲੁਧਿਆਣਾ ਦੇ ਇਲਾਕਿਆਂ ਵਿੱਚ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਕਿਹਾ, ‘‘ਕਿਸਾਨ ਦਾ ਖੇਤ - ਕਿਸਾਨ ਦੀ ਰੇਤ’‘ ਉਨ੍ਹਾਂ ਅੱਗੇ ਕਿਹਾ ਕਿ ਦਰਿਆਵਾਂ ਦੇ ਬੰਨ੍ਹ ਟੁੱਟਣ ਨਾਲ ਖੇਤਾਂ 'ਚ ਹੜ੍ਹ ਦੇ ਨਾਲ ਇਕੱਠੀ ਹੋਈ ਰੇਤ ਦਾ ਮਾਲਕ ਖੇਤ ਵਾਲਾ ਹੀ ਹੋਵੇਗਾ, ਰੋਕਣ ਦੀ ਕੋਸ਼ਿਸ਼ ਹੋਈ ਤਾਂ ਅਕਾਲੀ ਦਲ ਡਟ ਕੇ ਖੜ੍ਹੇਗਾ।
ਸੁਖਬੀਰ ਸਿੰਘ ਬਾਦਲ ਨੇ ਇੱਕ ਹੋਰ ਵੱਡਾ ਆਲਾਨ ਕੀਤਾ, ‘‘ਜਰੂਰਤਮੰਦ ਕਿਸਾਨ ਦੀ ਮਦਦ ਲਈ ਟਰੈਕਟਰ ਦੀ ਸੇਵਾ ਵੀ ਸ਼੍ਰੋਮਣੀ ਅਕਾਲੀ ਦਲ ਕਰੇਗਾ‘‘।
- PTC NEWS