ਪੰਜਾਬੀ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ , ਤਸਵੀਰਾਂ ਵਾਇਰਲ
ਪੰਜਾਬੀ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ , ਤਸਵੀਰਾਂ ਵਾਇਰਲ:ਅੰਮ੍ਰਿਤਸਰ : ਪੰਜਾਬੀ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਪਹੁੰਚ ਹਨ। ਜਿੱਥੇ ਪ੍ਰੀਤ ਹਰਪਾਲ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਦੀ ਬਾਣੀ ਸਰਵਨ ਕੀਤੀ ਹੈ।ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕ ਕੇ ਗੁਰੂਆਂ ਦਾ ਆਸ਼ੀਰਵਾਦ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਹਨ। [caption id="attachment_373779" align="aligncenter" width="300"] ਪੰਜਾਬੀ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ , ਤਸਵੀਰਾਂ ਵਾਇਰਲ[/caption] ਇਸ ਦੀਆਂ ਤਸਵੀਰ ਪ੍ਰੀਤ ਹਰਪਾਲ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜੋ ਕਾਫੀ ਵਾਇਰਲ ਹੋ ਰਹੀ ਹੈ। ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, ''ਵਾਹ ਵਾਹ ਗੋਬਿੰਦ ਸਿੰਘ ਆਪੇ ਗੁਰ ਚੇਲਾ।'' [caption id="attachment_373782" align="aligncenter" width="300"] ਪੰਜਾਬੀ ਗਾਇਕ ਤੇ ਅਦਾਕਾਰ ਪ੍ਰੀਤ ਹਰਪਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ , ਤਸਵੀਰਾਂ ਵਾਇਰਲ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰੀਤ ਹਰਪਾਲ ਨੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦੇ ਹੋਏ ਤਸਵੀਰ ਸਾਂਝੀ ਕੀਤੀ ਸੀ ਤੇ ਨਾਲ ਹੀ ਲਿਖਿਆ ਸੀ, ''ਤੇਰੀਆਂ ਸ਼ਹਾਦਤਾਂ ਦੇ ਸਦਕੇ ਜਾਂਵਾਂ ਮੇਰੇ ਦਸ਼ਮੇਸ਼ ਪਿਤਾ ਜੀ। -PTCNews