Wed, Apr 24, 2024
Whatsapp

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ

Written by  Shanker Badra -- March 19th 2021 11:38 AM -- Updated: March 19th 2021 11:48 AM
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ

ਅੰਮ੍ਰਿਤਸਰ : ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਸ਼ੁਰੂ ਤੋਂ ਕਿਸਾਨਾਂ ਦੇ ਅੰਦੋਲਨ ਦੇ ਨਾਲ ਖੜ੍ਹੇ ਹਨ। ਉਹ ਲਗਾਤਾਰ ਆਪਣਾ ਵੱਖ-ਵੱਖ ਢੰਗ ਨਾਲ ਆਪਣਾ ਯੋਗਦਾਨ ਵੀ ਪਾ ਰਹੇ ਹਨ। ਇਸ ਦੌਰਾਨ ਪੰਜਾਬੀ ਗਾਇਕ ਰਣਜੀਤ ਬਾਵਾ ਅੱਜ ਅੰਮ੍ਰਿਤਸਰ ਵਿਖੇ ਪੁੱਜੇ ਹਨ। ਜਿੱਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। [caption id="attachment_482694" align="aligncenter" width="1280"]Punjabi singer and actor Ranjit Bawa at Sri Harmandir Sahib , Amritsar ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ[/caption] ਪੜ੍ਹੋ ਹੋਰ ਖ਼ਬਰਾਂ : ਜੇਕਰ ਤੁਹਾਡਾ ਵੀ ਨਹੀਂ ਬਣਿਆ ਰਾਸ਼ਨ ਕਾਰਡ ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ   ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਰਣਜੀਤ ਬਾਵਾ ਵੱਲੋਂ ਪਰਿਵਾਰ ਦੀ ਸੁੱਖ ਸ਼ਾਂਤੀ ਤੇ ਚੜਦੀ ਕਲਾ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇਹਾਜ਼ਰੀ ਭਰੀ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ ਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਹੈ। [caption id="attachment_482692" align="aligncenter" width="1280"]Punjabi singer and actor Ranjit Bawa at Sri Harmandir Sahib , Amritsar ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ[/caption] ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਗਾਇਕ ਰਣਜੀਤ ਬਾਵਾ ਨੇ ਗੁਰੂ ਸਾਹਿਬ ਜੀ ਦੇ ਚਰਨਾਂ ‘ਚ ਮੱਥਾ ਟੇਕਦਿਆਂ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਦੱਸਣਯੋਗ ਹੈ ਕਿ ਰਣਜੀਤ ਬਾਵਾ ਪਿਛਲੇ ਦਿਨੀਂ ਕਿਸਾਨੀ ਅੰਦੋਲਨ ਨੂੰ ਲੈ ਕੇ ਕੰਗਨਾ ਨੂੰ ਜਵਾਬ ਦੇਣ ਤੋਂ ਬਾਅਦ ਖ਼ੂਬ ਚਰਚਾ ਵਿੱਚ ਆਏ ਸਨ। [caption id="attachment_482693" align="aligncenter" width="1280"]Punjabi singer and actor Ranjit Bawa at Sri Harmandir Sahib , Amritsar ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਪੰਜਾਬ ਦੇ ਇਨ੍ਹਾਂ 9 ਜਿਲ੍ਹਿਆਂ 'ਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਨਾਈਟ ਕਰਫ਼ਿਊ ਦੱਸ ਦੇਈਏ ਕਿ ਅਦਾਕਾਰ ਰਣਜੀਤ ਬਾਵਾ ਹੁਣ ਜੱਸੀ ਗਿੱਲ ਨਾਲ ਫ਼ਿਲਮ 'ਡੈਡੀ ਕੂਲ ਮੁੰਡੇ ਫੂਲ 2 ਚ ਨਜ਼ਰ ਆਉਣਗੇ। ਫ਼ਿਲਮ 'ਡੈਡੀ ਕੂਲ ਮੁੰਡੇ ਫੂਲ 2' ਦੀ ਰਿਲੀਜ਼ਿੰਗ ਡੇਟ ਦਾ ਐਲਾਨ ਹੋ ਗਿਆ ਹੈ। [caption id="attachment_482691" align="aligncenter" width="1280"]Punjabi singer and actor Ranjit Bawa at Sri Harmandir Sahib , Amritsar ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ[/caption] ਫ਼ਿਲਮ 'ਡੈਡੀ ਕੂਲ ਮੁੰਡੇ ਫੂਲ 2' 27 ਅਗਸਤ ਨੂੰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਫਿਲਮ 'ਚ ਰਣਜੀਤ ਬਾਵਾ, ਜੱਸੀ ਗਿੱਲ, ਜਸਵਿੰਦਰ ਭੱਲਾ ਤੇ ਤਾਨੀਆ ਅਹਿਮ ਕਿਰਦਾਰ 'ਚ ਨਜ਼ਰ ਆਉਣਗੇ। -PTCNews


Top News view more...

Latest News view more...