ਮੁੱਖ ਖਬਰਾਂ

ਗਾਇਕ ਦਿਲਜਾਨ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ  

By Shanker Badra -- April 05, 2021 3:06 pm -- Updated:April 05, 2021 3:06 pm

ਕਰਤਾਰਪੁਰ : ਪੰਜਾਬੀ ਲੋਕ ਗਾਇਕ ਦਿਲਜਾਨ ਦੀ ਮ੍ਰਿਤਕ ਦੇਹ ਨੂੰ ਅੱਜ ਨਮ ਅੱਖਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਕਰਤਾਰਪੁਰ ਲਿਆਂਦਾ ਗਿਆ ਹੈ। ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਕਰਤਾਰਪੁਰ 'ਚ ਕੀਤਾ ਗਿਆ ਹੈ। ਇਸ ਦੌਰਾਨ ਲੋਕਾਂ ਦਾ ਵੱਡਾ ਇਕੱਠ ਵੇਖਣ ਨੂੰ ਮਿਲਿਆ ਹੈ। ਇਸ ਦੌਰਾਨ ਕਰੀਬੀ ਰਿਸ਼ਤੇਦਾਰ ਤੇ ਫੈਨਸ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ।

Punjabi singer Diljan Funeral and given a final farewell in Kartarpur today ਗਾਇਕ ਦਿਲਜਾਨ ਨੂੰਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ

ਇਸ ਦੌਰਾਨ ਦਿਲਜਾਨ ਨੂੰ ਸ਼ਰਧਾਂਜਲੀ ਦੇਣ ਦੇ ਲਈ ਕਈ ਨਾਮੀ ਗਾਇਕ ਵੀ ਪਹੁੰਚੇ ਸਨ। ਕੁਲਵਿੰਦਰ ਕੈਲੀ, ਮਾਸਟਰ ਸਲੀਮ ,ਇਲਾਵਾ ਖ਼ਾਨ ਸਾਹਿਬ ਤੇ ਦਵਿੰਦਰ ਦਿਆਲਪੁਰੀ ਵੀ ਗਾਇਕ ਦਿਲਜਾਨ ਦੇ ਅੰਤਿਮ ਦਰਸ਼ਨਾਂ ਲਈ ਸ਼ਮਸ਼ਾਨ ਘਾਟ 'ਚ ਪਹੁੰਚੇ ਸਨ। ਇਸ ਦੌਰਾਨ ਦਵਿੰਦਰ ਦਿਆਲਪੁਰੀ ਨੇ ਸ਼ਮਸ਼ਾਨ ਘਾਟ 'ਚ ਦਿਲਜਾਨ ਦੇ ਅੰਤਿਮ ਸਸਕਾਰ ਦੌਰਾਨ ਕਈ ਰਸਮਾਂ ਨਿਭਾਈਆਂ।

Punjabi singer Diljan Funeral and given a final farewell in Kartarpur today ਗਾਇਕ ਦਿਲਜਾਨ ਨੂੰਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ

ਦਰਅਸਲ 'ਚ 29 ਅਤੇ 30 ਮਾਰਚ ਦੀ ਦਰਮਿਆਨੀ ਰਾਤ ਜਦੋਂ ਦਿਲਜਾਨ ਆਪਣੀ ਐਸਯੂਵੀ ਵਿਚ ਅੰਮ੍ਰਿਤਸਰ ਤੋਂ ਕਰਤਾਰਪੁਰ ਵੱਲ ਜਾ ਰਿਹਾ ਸੀ ਤਾਂ ਜੰਡਿਆਲੇ ਅਨਾਜ ਮੰਡੀ ਦੇ ਨਜ਼ਦੀਕ ਇਹ ਹਾਦਸਾ ਵਾਪਰਿਆ ਹੈ। ਉਸ ਦੀ ਕਾਰ ਦੀ ਸਪੀਡ ਕਾਫ਼ੀ ਤੇਜ਼ ਸੀ ,ਜਿਸ ਕਾਰਨ ਪੁਲ ‘ਤੇ ਪਹੁੰਚਣ ‘ਤੇ ਉਸ ਦੀ ਕਾਰ ਬੇਕਾਬੂ ਹੋ ਗਈ ਅਤੇ ਡਿਵਾਈਡਰ ਨੂੰ ਟੱਕਰ ਮਾਰਦਿਆਂ ਪਲਟ ਗਈ।

Punjabi singer Diljan Funeral and given a final farewell in Kartarpur today ਗਾਇਕ ਦਿਲਜਾਨ ਨੂੰਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ

ਉਸ ਨੂੰ ਜੰਡਿਆਲਾ ਗੁਰੂ ਦੇ ਹਸਪਤਾਲ ਰਣਜੀਤ ਵਿਖੇ ਪਹੁੰਚਾਇਆ ਗਿਆ ,ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦਿਲਜਾਨ ਦਾ ਪਰਿਵਾਰ ਵਿਦੇਸ਼ ਵਿੱਚ ਹੋਣ ਕਾਰਨ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਗਿਆ ਸੀ।ਦਿਲਜਾਨ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਨਾਲ ਪੂਰੀ ਮਿਊਜ਼ਿਕ ਇੰਡਸਟਰੀ ਸੋਗ ਵਿੱਚ ਹੈ। ਦਿਲਜਾਨ ਦੀ ਪਤਨੀ, ਧੀ ਤੇ ਭਰਾ ਕੈਨੇਡਾ ਵਿੱਚ ਸੀ, ਜੋ ਬੀਤੇ ਦਿਨ ਹੀ ਕਰਤਾਰਪੁਰ ਪੁੱਜੇ ਹਨ।

Punjabi singer Diljan Funeral and given a final farewell in Kartarpur today ਗਾਇਕ ਦਿਲਜਾਨ ਨੂੰਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ

ਦੱਸ ਦੇਈਏ ਕਿ 31 ਸਾਲਾ ਦਿਲਜਾਨ ਦੀ ਵੱਡੀ ਪਛਾਣ ਪੰਜਾਬ ਤੇ ਨੈਸ਼ਨਲ ਲੈਵਲ ਦੇ ਰਿਐਲਿਟੀ ਸ਼ੋਅਜ਼ ਤੋਂ ਹੀ ਬਣੀ ਸੀ। ਉਨ੍ਹਾਂ ਦਾ ਜਨਮ ਜਲੰਧਰ ਦੇ ਕਰਤਾਰਪੁਰ ਵਿੱਚ ਇੱਕ ਮੱਧ ਵਰਗੀ ਪਰਿਵਾਰ 'ਚ ਹੋਇਆ ਸੀ। ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੇ ਦਿਲਜਾਨ ਨੂੰ ਸੰਗੀਤ ਸਿਖਾਇਆ ਸੀ। ਦਿਲਜਾਨ ਰਿਅਲਟੀ ਸ਼ੋਅ 'ਆਵਾਜ਼ ਪੰਜਾਬ ਦੀ' ਵਿੱਚ ਵੀ ਹਿੱਸਾ ਲੈ ਚੁੱਕਾ ਸੀ।

Punjabi singer Diljan Funeral and given a final farewell in Kartarpur today ਗਾਇਕ ਦਿਲਜਾਨ ਨੂੰਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ,ਕਰਤਾਰਪੁਰ ਵਿਖੇ ਹੋਇਆ ਅੰਤਿਮ ਸਸਕਾਰ

ਦਿਲਜਾਨ ਦਾ ਜਨਮ 30 ਜੁਲਾਈ 1989 ਨੂੰ ਜ਼ਿਲ੍ਹਾ ਜਲੰਧਰ ਦੇ ਇਤਿਹਾਸਕ ਕਸਬੇ ਕਰਤਾਰਪੁਰ ਵਿਖੇ ਬਲਦੇਵ ਕੁਮਾਰ ਦੇ ਘਰ ਹੋਇਆ ਸੀ। ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਤਾ ਨੂੰ ਮਾਡਾਰ ਕਰਤਾਰਪੁਰੀ ਦੇ ਨਾਮ ਨਾਲ ਜਾਣਦੇ ਹਨ। ਇਸ ਤਰ੍ਹਾਂ ਦਿਲਜਾਨ ਨੂੰ ਗਾਇਕੀ ਦੀ ਗੁੜ੍ਹਤੀ ਆਪਣੇ ਪਿਤਾ ਤੋਂ ਹੀ ਮਿਲੀ ਸੀ ਅਤੇ ਉਸ ਨੇ ਬਚਪਨ ਤੋਂ ਹੀ ਗਾਇਕੀ ਨਾਲ ਨਾਅਤਾ ਜੋੜ ਲਿਆ ਸੀ।

-PTCNews

  • Share