ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੰਗੀ ਮੁਆਫ਼ੀ , ਜਾਣੋਂ ਕਿਉਂ

By Shanker Badra - August 24, 2021 12:08 pm

ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਲਾਡੀ ਸ਼ਾਹ ਦੀ ਤੁਲਨਾ ਸ੍ਰੀ ਗੁਰੂ ਅਮਰਦਾਸ ਜੀ ਨਾਲ ਕਰਨ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਉਨ੍ਹਾਂ ਦੀ ਇਸ ਟਿੱਪਣੀ ਨੂੰ ਲੈ ਕੇ ਸਿੱਖ ਸੰਗਤ 'ਚ ਭਾਰੀ ਰੋਸ ਦੇਖਿਆ ਜਾ ਰਿਹਾ ਹੈ। ਇਸ ਵਿਚਕਾਰ ਗੁਰਦਾਸ ਮਾਨ ਨੇ ਆਪਣੇ ਇਸ ਬਿਆਨ 'ਤੇ ਮਾਫੀ ਮੰਗੀ ਹੈ।

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੰਗੀ ਮੁਆਫ਼ੀ , ਜਾਣੋਂ ਕਿਉਂ

ਪੜ੍ਹੋ ਹੋਰ ਖ਼ਬਰਾਂ : ਹੁਣ ਨਹੀਂ ਰਹਿਣਗੇ ਟੋਲ ਪਲਾਜ਼ਾ , ਫਿਰ ਵੀ ਹਾਈਵੇ 'ਤੇ ਚੱਲਣ ਲਈ ਦੇਣੇ ਪੈਣਗੇ ਪੈਸੇ , ਜਾਣੋ ਕਿਵੇਂ

ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਨਹੀਂ ਸੀ। ਜੇ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ।

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੰਗੀ ਮੁਆਫ਼ੀ , ਜਾਣੋਂ ਕਿਉਂ

ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ। ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿਚੋਂ ਸਨ। ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ।

ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਮੰਗੀ ਮੁਆਫ਼ੀ , ਜਾਣੋਂ ਕਿਉਂ

ਦੱਸ ਦੇਈਏ ਕਿ ਨਕੋਦਰ ਸਥਿਤ ਇਕ ਧਾਰਮਿਕ ਡੇਰੇ 'ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਵੱਲੋਂ ਡੇਰੇ ਨਾਲ ਸਬੰਧਿਤ ਸਾਈਂ ਜੀ ਨੂੰ ਤੀਸਰੇ ਗੁਰੂ ਅਮਰਦਾਸ ਜੀ ਦੇ ਵੰਸ਼ 'ਚੋਂ ਦੱਸਣ ਉਤੇ ਨਵਾਂ ਵਿਵਾਦ ਛੇੜ ਲਿਆ ਹੈ। ਉਨ੍ਹਾਂ ਵਲੋਂ ਸਾਈਂ ਜੀ ਨੂੰ ਗੁਰੂ ਸਾਹਿਬ ਦੇ ਅੰਸ਼-ਵੰਸ਼ ਵਿਚੋਂ ਹੋਣ ਦੇ ਕੀਤੇ ਗਏ ਦਾਅਵੇ 'ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।
-PTCNews

adv-img
adv-img