ਪੰਜਾਬੀ ਗਾਇਕ ਗੁਰੂ ਰੰਧਾਵਾ 'ਤੇ ਵੈਨਕੂਵਰ 'ਚ ਹੋਇਆ ਹਮਲਾ..!
ਪੰਜਾਬੀ ਗਾਇਕ ਗੁਰੂ ਰੰਧਾਵਾ 'ਤੇ ਵੈਨਕੂਵਰ 'ਚ ਹੋਇਆ ਹਮਲਾ..!,ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬਾਅਦ ਬਾਲੀਵੁੱਡ 'ਚ ਆਪਣਾ ਵੱਖਰਾ ਨਾਮ ਬਣਾਉਣ ਵਾਲੇ ਪੰਜਾਬੀ ਗਾਇਕ ਗੁਰੂ ਰੰਧਾਵਾ 'ਤੇ ਅੱਜ ਕੈਨੇਡਾ ਦੇ ਵੈਨਕੂਵਰ ਵਿੱਚ ਹਮਲਾ ਹੋ ਗਿਆ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਆਪਣੇ ਸ਼ੋਅ ਤੋਂ ਬਾਅਦ ਮਹਾਰਾਣੀ ਐਲਿਜ਼ਾਬੈਥ ਥਿਏਟਰ ਤੋਂ ਬਾਹਰ ਆਏ ਰੰਧਾਵਾ 'ਤੇ ਕਿਸੇ ਅਣਪਛਾਤੇ ਵਿਅਕਤੀ ਨੇ ਹਮਲਾ ਕੀਤਾ। ਸ਼ੋਅ ਤੋਂ ਪਹਿਲਾਂ ਉਸ ਨੇ ਆਪਣੇ ਫੇਸਬੁੱਕ ਪੇਜ 'ਤੇ ਇੱਕ ਵੀਡੀਓ ਪੋਸਟ ਕੀਤਾ ਸੀ। ਹੋਰ ਪੜ੍ਹੋ: ਮੱਧ ਪ੍ਰਦੇਸ਼: ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਮੌਤਾਂ, ਕਈ ਜ਼ਖਮੀ ਦੱਸ ਦਈਏ ਕਿ ਗੁਰੂ ਰੰਧਾਵਾ 'ਤੈਨੂੰ ਸੂਟ ਸੂਟ ਕਰਦਾ', 'ਤੂੰਹ ਮੇਰੀ ਰਾਣੀ' "ਹਾਈ ਰੇਟਡ ਗੱਬਰੂ ਜਿਹੇ ਕਈ ਗਾਣੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਝੋਲੀ ਪਾ ਚੁੱਕੇ ਹਨ, ਜਿਨ੍ਹਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਗੁਰੂ ਰੰਧਾਵਾ ਭਾਰਤੀ ਗਾਇਕ, ਗੀਤਕਾਰ ਤੇ ਸੰਗੀਤਕਾਰ ਹੈ ਜੋ ਪੰਜਾਬੀ, ਭੰਗੜਾ, ਇੰਡੀ-ਪੌਪ ਤੇ ਬਾਲੀਵੁੱਡ ਸੰਗੀਤ ਇੰਡਸਟਰੀ ਨਾਲ ਜੁੜਿਆ ਹੋਇਆ ਹੈ। -PTC News