ਪੰਜਾਬੀ ਗਾਇਕ ਹਿੰਮਤ ਸੰਧੂ ਦੀ ਆਵਾਜ਼ ‘ਚ ‘ਬਲੈਕੀਆ’ ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

blackia
ਪੰਜਾਬੀ ਗਾਇਕ ਹਿੰਮਤ ਸੰਧੂ ਦੀ ਆਵਾਜ਼ 'ਚ ‘ਬਲੈਕੀਆ’ ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

ਪੰਜਾਬੀ ਗਾਇਕ ਹਿੰਮਤ ਸੰਧੂ ਦੀ ਆਵਾਜ਼ ‘ਚ ‘ਬਲੈਕੀਆ’ ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ,ਪੰਜਾਬੀ ਫਿਲਮ ਇੰਡਸਟਰੀ ‘ਚ ਥੋੜੇ ਸਮੇਂ ‘ਚ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਦੇਵ ਖਰੌੜ ਇਨ੍ਹੀ ਦਿਨੀ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜਿਸ ਦਾ ਨਾਮ ਹੈ ਬਲੈਕੀਆ। ਹੁਣ ਫ਼ਿਲਮ ਦੇ ਟਾਈਟਲ ਟਰੈਕ ਦੀ ਛੋਟੀ ਜਿਹੀ ਝਲਕ ਵੀ ਸਾਹਮਣੇ ਆ ਚੁੱਕੀ ਹੈ। ਬਲੈਕੀਆ ਫ਼ਿਲਮ ਦੇ ਇਸ ਟਾਈਟਲ ਟਰੈਕ ਨੂੰ ਆਵਾਜ਼ ਦਿੱਤੀ ਹੈ ਗਾਇਕ ਹਿੰਮਤ ਸੰਧੂ ਨੇ ਅਤੇ ਬੋਲ ਲਿਖੇ ਹਨ ਨਾਮਵਰ ਗੀਤਕਾਰ ਗਿੱਲ ਰੌਂਤਾ ਨੇ। ਇਸ ਗੀਤ ਨੂੰ ਦੇਸ਼ੀ ਕਰੀਉ ਨੇ ਮਿਊਜ਼ਿਕ ਦਿੱਤਾ ਹੈ।

blackia
ਪੰਜਾਬੀ ਗਾਇਕ ਹਿੰਮਤ ਸੰਧੂ ਦੀ ਆਵਾਜ਼ ‘ਚ ‘ਬਲੈਕੀਆ’ ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

ਇਸ ਗੀਤ ਦਾ ਵਰਲਡ ਟੀਵੀ ਪ੍ਰੀਮੀਅਰ 10 ਅਪ੍ਰੈਲ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕਦੇ ‘ਤੇ ਐਕਸਕਲਿਉਸਿਵ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਹ ਗੀਤ ਯੈਲੋ ਮਿਊਜ਼ਿਕ ਦੇ ਲੇਬਲ ਨਾਲ ਯੂ ਟਿਊਬ ‘ਤੇ ਰਿਲੀਜ਼ ਕੀਤਾ ਜਾਵੇਗਾ।

ਹੋਰ ਪੜ੍ਹੋ:ਪੰਜਾਬ ਸਰਕਾਰ ਦਾ ਸ਼ਰਾਬ ਪੀਣ ਦੇ ਸ਼ੌਕੀਨਾਂ ਨੂੰ ਇੱਕ ਹੋਰ ਵੱਡਾ ਝਟਕਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫ਼ਿਲਮ ਬਲੈਕੀਆ ਦਾ ਟਰੇਲਰ ਰਿਲੀਜ਼ ਕੀਤਾ ਗਿਆ ਸੀ ਨੂੰ ਦਰਸ਼ਕਾਂ ਨੇ ਬਹੁਤ ਪਿਆਰ ਦਿੱਤਾ ਹੈ।

blackia
ਪੰਜਾਬੀ ਗਾਇਕ ਹਿੰਮਤ ਸੰਧੂ ਦੀ ਆਵਾਜ਼ ‘ਚ ‘ਬਲੈਕੀਆ’ ਦਾ ਟਾਈਟਲ ਟਰੈਕ ਕੱਲ੍ਹ ਹੋਵੇਗਾ ਰਿਲੀਜ਼, ਟੀਜ਼ਰ ਆਇਆ ਸਾਹਮਣੇ, ਦੇਖੋ ਵੀਡੀਓ

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਫਿਲਮ ‘ਚ 1970 ‘ਚ ਚੱਲ ਰਹੇ ਉਸ ਦੌਰ ਨੂੰ ਦਰਸਾਇਆ ਗਿਆ ਹੈ ਜਦੋਂ ਪੰਜਾਬ ਅਤੇ ਪਾਕਿਸਤਾਨ ਦੇ ਖੁੱਲੇ ਬਾਰਡਰ ‘ਤੇ ਕਾਲ਼ੇ ਕਾਰੋਬਾਰੀਆਂ ਦਾ ਗੁੰਡਾ ਰਾਜ ਚੱਲ ਰਿਹਾ ਸੀ।

3 ਮਈ ਨੂੰ ਇਹ ਫਿਲਮ ਵੱਡੇ ਪਰਦੇ ‘ਤੇ ਦੇਖਣ ਨੂੰ ਮਿਲੇਗੀ।ਫਿਲਮ ਬਲੈਕੀਆ ਨੂੰ ਪੀਟੀਸੀ ਮੋਸ਼ਨ ਪਿਕਚਰਜ਼ ਅਤੇ ਗਲੋਬ ਮੂਵੀਜ਼ ਵੱਲੋਂ ਪੂਰੀ ਦੁਨੀਆਂ ‘ਚ ਰਿਲੀਜ਼ ਕੀਤਾ ਜਾ ਰਿਹਾ ਹੈ।

-PTC News