Sun, May 19, 2024
Whatsapp

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਇੱਕ ਔਰਤ ਗ੍ਰਿਫ਼ਤਾਰ

Written by  Shanker Badra -- October 02nd 2018 05:15 PM
ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਇੱਕ ਔਰਤ ਗ੍ਰਿਫ਼ਤਾਰ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਇੱਕ ਔਰਤ ਗ੍ਰਿਫ਼ਤਾਰ

ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ 'ਚ ਇੱਕ ਔਰਤ ਗ੍ਰਿਫ਼ਤਾਰ:ਪੰਜਾਬੀ ਗਾਇਕ ਪਰਮੀਸ਼ ਵਰਮਾ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਚੰਡੀਗੜ੍ਹ ਪੁਲਿਸ ਨੇ ਉਕਤ ਔਰਤ ਨੂੰ ਗੈਂਗਸਟਰ ਅਕਾਸ਼ ਦੀ ਨਿਸ਼ਾਨਦੇਹੀ "ਤੇ ਖੁੱਡਾ ਲਹੌਰਾ ਤੋਂ ਗ੍ਰਿਫਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੀ ਔਰਤ ਦੀ ਪਛਾਣ ਰੇਨੂ ਵਜੋਂ ਹੋਈ ਹੈ।ਜਿਸ 'ਤੇ ਹਮਲੇ ਲਈ ਗੈਂਗਸਟਰਾਂ ਨੂੰ ਉਕਸਾਉਣ ਦਾ ਇਲਜ਼ਾਮ ਲੱਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੀ ਔਰਤ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਸ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਪਰਮੀਸ਼ ਵਰਮਾ ਉੱਪਰ ਅਪ੍ਰੈਲ ਮਹੀਨੇ 'ਚ ਜਾਨਲੇਵਾ ਹਮਲਾ ਹੋਇਆ ਸੀ।ਜਿਸਦੀ ਜ਼ਿੰਮੇਵਾਰੀ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਲਈ ਸੀ।ਜਿਸ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਸਿੰਘ ਨੂੰ ਪੁਲਿਸ ਨੇ ਚੰਡੀਗੜ ਤੋਂ ਗ੍ਰਿਫ਼ਤਾਰ ਕੀਤਾ ਸੀ। -PTCNews


Top News view more...

Latest News view more...

LIVE CHANNELS
LIVE CHANNELS