Sat, Apr 20, 2024
Whatsapp

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

Written by  Jashan A -- November 25th 2019 04:33 PM
ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

ਪੰਜਾਬੀ ਗਾਇਕ ਸਤਵਿੰਦਰ ਬੁੱਗਾ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ,ਸੁਲਤਾਨਪੁਰ ਲੋਧੀ: ਪੰਜਾਬੀ ਉੱਘੇ ਗਾਇਕ ਸਤਵਿੰਦਰ ਬੁੱਗਾ ਪਰਿਵਾਰ ਸਮੇਤ ਬੀਤੇ ਦਿਨ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚੇ, ਜਿਥੇ ਉਹਨਾਂ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਦ ਕੀਰਤਨ ਅਤੇ ਗੁਰਬਾਣੀ ਦਾ ਅਨੰਦ ਮਾਣਿਆ। Satwinder Buggaਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਉਨ੍ਹਾਂ ਨਾਲ ਨਜ਼ਰ ਆਏ, ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ।ਉਨ੍ਹਾਂ ਦੀਆਂ ਤਸਵੀਰਾਂ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਹੋਰ ਪੜ੍ਹੋ: ਸਿੱਧੂ ਮੂਸੇਵਾਲਾ ਪਹੁੰਚਿਆ ਸ੍ਰੀ ਅੰਮ੍ਰਿਤਸਰ ਸਾਹਿਬ, ਵਿਵਾਦ ਮਗਰੋਂ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ Satwinder Buggaਦੱਸਣਯੋਗ ਹੈ ਕਿ ਸਤਵਿੰਦਰ ਬੁੱਗਾ ਨੇ 'ਵਿੱਛੜਣ ਵਿੱਛੜਣ ਕਰਦੀ ਏਂ ਜਦੋਂ ਵਿੱਛੜੇਗੀਂ ਪਤਾ ਲੱਗ ਜਾਉਗਾ' ਨਾਲ ਸਰੋਤਿਆਂ 'ਚ ਆਪਣੀ ਮੌਜੂਦਗੀ ਦਰਜ ਕਰਵਾਈ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ 'ਇਸ਼ਕ ਇਸ਼ਕ', 'ਰੱਬ ਦੇ ਸਮਾਨ' ਵਰਗੇ ਕਈ ਹਿੱਟ ਗੀਤ ਪੰਜਾਬੀ ਮਾਂ ਬੋਲੀ ਦੀ ਝੋਲੀ ਪਾਏ ਹਨ। -PTC News


Top News view more...

Latest News view more...