ਮੁੱਖ ਖਬਰਾਂ

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਫਾਇਰਿੰਗ ਮਾਮਲੇ 'ਚ ਮਿਲੀ ਪੱਕੀ ਜ਼ਮਾਨਤ

By Shanker Badra -- July 15, 2020 4:07 pm -- Updated:Feb 15, 2021

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਫਾਇਰਿੰਗ ਮਾਮਲੇ 'ਚ ਮਿਲੀ ਪੱਕੀ ਜ਼ਮਾਨਤ:ਸੰਗਰੂਰ : ਅਕਸਰ ਵਿਵਾਦਾਂ ‘ਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੱਜ ਸੰਗਰੂਰ ਦੀ ਅਦਾਲਤ ਵੱਲੋਂ ਫਾਇਰਿੰਗ ਮਾਮਲੇ 'ਚ ਪੱਕੀ ਜ਼ਮਾਨਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਆਰਜ਼ੀ ਜ਼ਮਾਨਤ 'ਤੇ ਸਨ। ਸਿੱਧੂ ਮੂਸੇਵਾਲਾ ਨੂੰਸੰਗਰੂਰ ਦੇ ਲੱਡਾ ਕੋਠੀ 'ਚ ਫਾਇਰਿੰਗ ਮਾਮਲੇ ਵਿੱਚ ਸੰਗਰੂਰ ਦੀ ਅਦਾਲਤ ਨੇ ਪੱਕੀ ਜ਼ਮਾਨਤ ਦੇ ਦਿੱਤੀ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਫਾਇਰਿੰਗ ਕੇਸ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਸੁਖਵੀਰ ਸਿੰਘ ਅਤੇ ਇੰਦਰਜੀਤ ਸਿੰਘ ਦੀ ਅਗਾਊਂ ਜਮਾਨਤ ਅਰਜ਼ੀ ਬਰਨਾਲਾ ਅਦਾਲਤ ਨੇ ਰੱਦ ਕਰ ਦਿੱਤੀ ਸੀ।

ਦੱਸਣਯੋਗ ਹੈ ਕਿਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਕੇਸ ਵਿੱਚ ਨਾਮਜ਼ਦ 5 ਪੁਲਿਸਮੁਲਾਜ਼ਮਾਂ ਸਮੇਤ ਕੁੱਲ 6 ਮੁਲਜਮਾਂ ਦੀ ਜ਼ਮਾਨਤ ਅਰਜ਼ੀ ਪਹਿਲਾਂ ਹੀ ਬਰਨਾਲਾ ਸ਼ੈਸ਼ਨ ਕੋਰਟ ਵਿਚੋਂ ਰੱਦ ਹੋ ਚੁੱਕੀ ਹੈ। ਉਥੇ ਸਿੱਧੂ ਮੂਸੇ ਵਾਲਾ ਵਲੋਂ ਹੁਣ ਤੱਕ ਬਰਨਾਲਾ ਸ਼ੈਸ਼ਨ ਕੋਰਟ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਇਰ ਨਹੀਂ ਕੀਤੀ ਗਈ ਅਤੇ ਪੁਲਿਸ ਵੱਲੋਂ ਅਜੇ ਤੱਕ ਸਿੱਧੂ ਮੂਸੇ ਵਾਲੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖ਼ੁਸ਼ਖ਼ਬਰੀ, ਫਾਇਰਿੰਗ ਮਾਮਲੇ 'ਚ ਮਿਲੀ ਪੱਕੀ ਜ਼ਮਾਨਤ

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਪਿਛਲੇ ਦਿਨੀਂ ਬਡਬਰ ਅਤੇ ਲੱਡਾ ਦੀ ਸ਼ੂਟਿੰਗ ਰੇਂਜ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਉਸ ਵੀਡੀਓ ਵਿਚ ਪੁਲਿਸ ਮੁਲਾਜ਼ਮਾਂ ਨਾਲ ਸਿੱਧੂ ਮੂਸੇਵਾਲਾ ਸ਼ੂਟਿੰਗ ਰੇਂਜ ਵਿੱਚ ਗੋਲੀ ਚਲਾਉਂਦਾ ਹੋਇਆ ਵਿਖਾਈ ਦੇ ਰਿਹਾ ਸੀ ,ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ DSP ਵੱਲੋਂ ਸ਼ੂਟਿੰਗ ਰੇਂਜ ‘ਤੇ ਤੈਨਾਤ ਕੀਤਾ ਗਿਆ ਸੀ। ਉਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਹੀ ਇਹ ਸਾਰੇ ਮਾਮਲੇ ਨੇ ਜ਼ੋਰ ਫੜ੍ਹਿਆ ਸੀ।

ਇਸ ਦੇ ਤਹਿਤ ਸੰਗਰੂਰ ਅਤੇ ਬਰਨਾਲਾ ਥਾਣਾ ਧਨੌਲਾ ( ਬਰਨਾਲਾ ) ‘ਚ ਸਿੱਧੂ ਮੂਸੇਵਾਲੇ ਸਮੇਤ ਪੁਲਸ ਅਧਿਕਾਰੀਆਂ ‘ਤੇ ਪਰਚਾ ਦਰਜ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੇ ਕਰਫ਼ਿਊ ਦੌਰਾਨ ਏ.ਕੇ. 47 ਨਾਲ ਫਾਇਰਿੰਗ ਕੀਤੀ ਸੀ। ਇਸ ਮਾਮਲੇ ਵਿੱਚ ਇੱਕ ਡੀਐਸਪੀ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮੂਸੇਵਾਲਾ ਤੇ ਪੰਜ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਦੋਵਾਂ ਐਫਆਈਆਰਜ਼ ਵਿੱਚ ਆਰਮਜ਼ ਐਕਟ ਦੀ ਧਾਰਾ 25 ਤੇ 30 ਸ਼ਾਮਲ ਕਰ ਦਿੱਤੀ ਸੀ।
-PTCNews

  • Share