Advertisment

ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਓਥੇ ਚਲਾਉਂਦਾ ਸੀ ਟਰੱਕ

author-image
Shanker Badra
Updated On
New Update
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਓਥੇ ਚਲਾਉਂਦਾ ਸੀ ਟਰੱਕ
Advertisment
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਓਥੇ ਚਲਾਉਂਦਾ ਸੀ ਟਰੱਕ:ਗੁਰਦਾਸਪੁਰ: ਨੇੜਲੇ ਪਿੰਡ ਚੱਕ ਸ਼ਰੀਫ਼ ਦੇ 21 ਸਾਲਾ ਨੌਜਵਾਨ ਦੀ ਅਮਰੀਕਾ ਦੇ ਨਿਊ ਜਰਸੀ ਸ਼ਹਿਰ 'ਚ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਿੰਡ ਵਾਸੀਆਂ ਤੇ ਮ੍ਰਿਤਕ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਆਪਣੇ ਬੇਟੇ ਜਗਤਾਰ ਸਿੰਘ ਨੂੰ ਢਾਈ ਸਾਲ ਪਹਿਲਾਂ ਅਮਰੀਕਾ ਭੇਜਿਆ ਸੀ। ਉੱਥੇ ਉਹ ਟਰੱਕ ਡਰਾਇਵਰੀ ਕਰ ਰਿਹਾ ਸੀ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨ ਉਸ ਦੇ ਟਰੱਕ ਨਾਲ ਵੱਡਾ ਹਾਦਸਾ ਵਾਪਰ ਗਿਆ ਸੀ, ਜਿਸ ‘ਚ ਟਰੱਕ ਨੂੰ ਅੱਗ ਲੱਗ ਗਈ ਪਰ ਜਗਤਾਰ ਸਿੰਘ ਨੂੰ ਪੁਲਿਸ ਤੇ ਇੰਸ਼ੋਰੈਂਸ ਕੰਪਨੀ ਨੇ ਸੁਰੱਖਿਅਤ ਘਰ ਭੇਜ ਦਿੱਤਾ ਸੀ। ਉਸ ਦੇ ਸਾਥੀਆਂ ਨੇ ਦੱਸਿਆ ਕਿ ਉਨ੍ਹਾਂ ਜਦੋਂ ਸਵੇਰੇ ਉਨ੍ਹਾਂ ਵੇਖਿਆ ਤਾਂ ਜਗਤਾਰ ਸਿੰਘ ਆਪਣੇ ਕਮਰੇ ‘ਚ ਮ੍ਰਿਤਕ ਪਾਇਆ ਗਿਆ। publive-image ਓਧਰ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਜਗਤਾਰ ਕਾਫੀ ਛੋਟੀ ਉਮਰ ‘ਚ ਹੀ ਅਮਰੀਕਾ ਚਲਾ ਗਿਆ ਸੀ। ਉਸ ਦਾ ਦੂਸਰਾ ਭਰਾ ਵੀ ਅਮਰੀਕਾ ਗਿਆ ਸੀ ਪਰ ਉਹ ਦਸੰਬਰ 2019 'ਚ ਭਾਰਤ ਭੇਜੇ ਸੈਂਕੜੇ ਨੌਜਵਾਨਾਂ ਸਣੇ ਘਰ ਵਾਪਸ ਪਰਤ ਆਇਆ ਸੀ। ਜਗਤਾਰ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਚੱਕ ਸ਼ਰੀਫ ਅਤੇ ਇਲਾਕੇ 'ਚ ਸੋਗ ਦੀ ਲਹਿਰ ਹੈ। -PTCNews-
punjabi-news
Advertisment

Stay updated with the latest news headlines.

Follow us:
Advertisment