ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ
ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚ ਵਿਦਿਆਰਥੀ ਨੇ ਲਿਆ ਫਾਹਾ, ਹੋਈ ਮੌਤ,ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ 'ਚ ਇੱਕ ਵਿਦਿਆਰਥੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਦਿਆਰਥੀ ਦੀ ਪਛਾਣ ਆਦਰਸ਼ ਕੁਮਾਰ ਵਾਸੀ ਹਮੀਰਪੁਰ (ਹਿਮਾਚਲ) ਵਜੋਂ ਹੋਈ ਹੈ। ਆਦਰਸ਼ ਕੁਮਾਰ ਇੰਜੀਨੀਅਰਿੰਗ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਵੀ ਇਥੇ ਹੀ ਹੋਸਟਲ 'ਚ ਰਹਿ ਰਿਹਾ ਸੀ। ਹੋਰ ਪੜ੍ਹੋ: ਡਾ. ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਲਦੀ ਇਸ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News