Sat, Apr 20, 2024
Whatsapp

ਪਟਿਆਲਾ : ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫੰਡਾਂ ’ਚ ਘਪਲਾ ਕਰਨ ਦੇ ਮਾਮਲੇ ਚ 7 ਵਿਅਕਤੀਆਂ ਖਿਲਾਫ਼ ਕੇਸ ਦਰਜ

Written by  Shanker Badra -- August 02nd 2021 02:25 PM -- Updated: August 02nd 2021 02:53 PM
ਪਟਿਆਲਾ : ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫੰਡਾਂ ’ਚ ਘਪਲਾ ਕਰਨ ਦੇ ਮਾਮਲੇ ਚ 7 ਵਿਅਕਤੀਆਂ ਖਿਲਾਫ਼ ਕੇਸ ਦਰਜ

ਪਟਿਆਲਾ : ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫੰਡਾਂ ’ਚ ਘਪਲਾ ਕਰਨ ਦੇ ਮਾਮਲੇ ਚ 7 ਵਿਅਕਤੀਆਂ ਖਿਲਾਫ਼ ਕੇਸ ਦਰਜ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University) 'ਚ ਕੇਂਦਰੀ ਫੰਡਾਂ ’ਚ ਘਾਲਾ ਮਾਲਾ ਕਰਨ ਦੇ ਮਾਮਲੇ ਵਿਚ ਅਰਬਨ ਇਸਟੇਟ ਪੁਲਿਸ ਥਾਣੇ ਨੇ 7 ਵਿਅਕਤੀਆਂ ਨੂੰ ਨਾਮਜਦ ਕਰਕੇ ਆਈ.ਪੀ.ਸੀ ਦੀਆਂ ਵੱਖ -ਵੱਖ ਧਾਰਾਵਾਂ ਤਹਿਤ ਪਰਚਾ ਰਜਿਸਟਰਡ ਕੀਤਾ ਹੈ। [caption id="attachment_519867" align="aligncenter" width="300"] ਪਟਿਆਲਾ : ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫੰਡਾਂ ’ਚ ਘਪਲਾ ਕਰਨ ਦੇ ਮਾਮਲੇ ਚ 7 ਵਿਅਕਤੀਆਂ ਖਿਲਾਫ਼ ਕੇਸ ਦਰਜ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਹੜਤਾਲੀ ਡਾਕਟਰਾਂ ਨੇ ਐਸ.ਐਮ.ਓ. ਅਤੇ ਸਿਵਲ ਸਰਜਨਾਂ ਦੇ ਦਫ਼ਤਰਾਂ ਨੂੰ 4 ਅਗਸਤ ਤੱਕ ਲਾਏ ਤਾਲੇ ਇਸ ਵਿਚ ਤਿੰਨ ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮ ਤੇ ਚਾਰ ਹੋਰ ਵਿਅਕਤੀਆਂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਇਸਦੀ ਪੁਸ਼ਟੀ ਕਰਦਿਆਂ ਥਾਣਾ ਮੁਖੀ ਰੋਨੀ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਹਾਲੇ ਕੀਤੀ ਜਾ ਰਹੀ ਹੈ ਤੇ ਹੋਰ ਖ਼ੁਲਾਸੇ ਵੀ ਹੋਣ ਦੀ ਸੰਭਾਵਨਾ ਹੈ। ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਤਿੰਨ ਮੁਲਾਜ਼ਮ ਤੇ ਚਾਰ ਹੋਰ ਵਿਅਕਤੀਆਂ ਸਮੇਤ ਕੁੱਲ ਸੱਤ ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। [caption id="attachment_519866" align="aligncenter" width="300"] ਪਟਿਆਲਾ : ਪੰਜਾਬੀ ਯੂਨੀਵਰਸਿਟੀ 'ਚ ਕੇਂਦਰੀ ਫੰਡਾਂ ’ਚ ਘਪਲਾ ਕਰਨ ਦੇ ਮਾਮਲੇ ਚ 7 ਵਿਅਕਤੀਆਂ ਖਿਲਾਫ਼ ਕੇਸ ਦਰਜ[/caption] ਦੱਸਣਾ ਬਣਦਾ ਹੈ ਕਿ ਪੰਜਾਬੀ ’ਵਰਸਿਟੀ ਵਿਚ ਫੰਡਾਂ ‘ਚ ਕੀਤੇ ਜਾ ਰਹੇ ਘਪਲੇ ਦਾ ਖੁਲਾਸਾ ਪੀਟੀਸੀ ਨਿਊਜ਼ ਵੱਲੋਂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਜਾਂਚ ਸ਼ੁਰੂ ਹੋਣ ’ਤੇ ਪਰਤਾਂ ਖੁੱਲੀਆਂ ਤੇ ਮੁਢਲੀ ਜਾਂਚ ਵਿਚ ਸੀਨੀਅਰ ਸਹਾਇਕ, ਮਹਿਲਾ ਸੁਪਰਡੈਂਟ ਤੇ ਇਕ ਚੌਥਾ ਦਰਜਾ ਮੁਲਾਜ਼ਮ ਦਾ ਨਾਮ ਸਾਹਮਣੇ ਆਇਆ। ਜਦੋਂ ਜਾਂਚ ਅੱਗੇ ਚੱਲੀ ਤਾਂ ਸਰਕਾਰੀ ਫੰਡਾਂ ਨੂੰ ਆਪਣੇ ਖਾਤਿਆਂ ਵਿਚ ਪਵਾਉਣ ਵਾਲੇ ਜਾਅਲੀ ਲਾਭਪਾਤਰੀਆਂ ਬਾਰੇ ਵੀ ਪਤਾ ਲੱਗ ਗਿਆ। Three Punjabi University staffers among 7 booked for fund embezzlementਪੜ੍ਹੋ ਹੋਰ ਖ਼ਬਰਾਂ : ਭਾਰਤ ਦੀਆਂ ਸ਼ੇਰਨੀ ਨੇ ਰਚਿਆ ਇਤਿਹਾਸ , ਆਸਟਰੇਲੀਆ ਨੂੰ ਹਰਾ ਕੇ ਪਹਿਲੀ ਵਾਰ ਹਾਕੀ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਮਹਿਲਾ ਟੀਮ ਇਸ ਸਬੰਧੀ ਵਾਇਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਮਾਮਲਾ ਜਿਵੇਂ ਹੀ ਧਿਆਨ ਵਿਚ ਆਇਆ ਤਾਂ ਜਾਂਚ ਕਰਵਾਈ ਗਈ ਤੇ ਦੋਸ਼ੀਆਂ ਖਿਲਾਫ਼ ਪੁਲਿਸ ਕਾਵਾਈ ਵੀ ਕਰਵਾਈ ਗਈ ਹੈ। ਪ੍ਰੋ. ਅਰਵਿੰਦ ਨੇ ਕਿਹਾ ਕਿ ਭ੍ਰਿਸ਼ਟਾਚਾਰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਸਬੰਧੀ ਪਹਿਲਾਂ ਹੀ ਚੇਤਾਵਨੀ ਦਿੱਤੀ ਜਾ ਚੁੱਕੀ ਹੈ।ਰੌਣੀ ਸਿੰਘ ਇਸ ਮਾਮਲੇ ਦੀ ਜਾਂਚ ਦੇ ਲਈ ਖ਼ੁਦ ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ ਵਰਿੰਦਰ ਕੌਸ਼ਿਕ ਨੂੰ ਮਿਲਣ ਪੁੱਜੇ। -PTCNews


Top News view more...

Latest News view more...