ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ,ਮਹਿਲਕਲਾਂ: ਮਲੇਸ਼ੀਆ 'ਚ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਮਹਿਲਕਲਾਂਦੇ ਅਧੀਨ ਪੈਂਦੇ ਪਿੰਡ ਵਜੀਦਕੇ ਖੁਰਦ ਦਾ ਇੱਕ ਨੌਜਵਾਨ ਪਿਛਲੇ ਦਿਨੀਂ ਮਲੇਸ਼ੀਆ ਗਿਆ ਸੀ। ਜਿੱਥੇ ਉਹ ਅਚਾਨਕ ਬਿਮਾਰ ਹੋ ਗਿਆ ਤੇ ਉਸ ਦੇ ਸਾਥੀਆਂ ਵੱਲੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ,ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਜੀਤ ਸਿੰਘ ਵਿਰਕ ਵਜੋਂ ਹੋਈ ਹੈ। ਹੋਰ ਪੜ੍ਹੋ: ਨਸ਼ੇ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇਕ ਹੋਰ ਨੌਜਵਾਨ ਦੀ ਮੌਤ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਗੁਰਜੀਤ ਦੀ ਮੌਤ ਵਾਲੀ ਖਬਰ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਡੇ ਪਰਿਵਾਰ ਨੂੰ ਦਿੱਤੀ ਗਈ ਤਾਂ ਉਕਤ ਨੌਜਵਾਨ ਦੀ ਮੌਤ ਨਾਲ ਪਰਿਵਾਰ ਅਤੇ ਸਮੁੱਚੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। -PTC News