ਕਿਸਾਨਾਂ ਦੇ ਹੱਕ ‘ਚ ਉਤਰੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ

ਕਿਸਾਨਾਂ ਦੇ ਹੱਕ 'ਚ ਉਤਰੇ ਵਿਦੇਸ਼ਾਂ 'ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ 

ਕਿਸਾਨਾਂ ਦੇ ਹੱਕ ‘ਚ ਉਤਰੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ:ਬ੍ਰੈਂਪਟਨ : ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ‘ਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ , ਉੱਥੇ ਹੀ ਵਿਦੇਸ਼ਾਂ ‘ਚ ਵੀ ਪੰਜਾਬੀਆਂ ਦਾ ਗੁੱਸਾ ਉਭਰਿਆ ਹੈ। ਇਸ ਦੌਰਾਨ ਵਿਦੇਸ਼ਾਂ ‘ਚ ਪੰਜਾਬੀ ਭਾਈਚਾਰਾ ਵੀ ਜਮ ਕੇ ਵਿਰੋਧ ਕਰ ਰਿਹਾ ਹੈ। ਉਥੇ ਹੀ ਪੰਜਾਬ ਤੋਂ ਕੈਨੇਡਾ ਗਏ ਕਿਸਾਨਾਂ ਦੇ ਪੁੱਤਾਂ ਵੱਲੋਂ ਕੈਨੇਡਾ ਵਿਚ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਹੈ।

ਕਿਸਾਨਾਂ ਦੇ ਹੱਕ ‘ਚ ਉਤਰੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ

ਇਸ ਤਰ੍ਹਾਂ ਕੈਨੇਡਾ ‘ਚ ਵੱਖ-ਵੱਖ ਥਾਈਂ ਪਰਵਾਸੀ ਪੰਜਾਬੀਆਂ ਵੱਲੋਂ ਕਿਸਾਨਾਂ ਦੇ ਹੱਕ ‘ਚ ਪ੍ਰਦਰਸ਼ਨ ਕਰ ਰਹੇ ਹਨ। ਕੈਨੇਡਾ ‘ਚ ਵੱਖ -ਵੱਖ ਥਾਵਾਂ ‘ਤੇ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਅਤੇ ਸਮੁੱਚੇ ਪੰਜਾਬੀ ਭਾਈਚਾਰੇ ਵੱਲੋਂ ਅਪਣੀਆਂ ਲਗਜ਼ਰੀ ਕਾਰਾਂ ਅਤੇ ਮੋਟਰਸਾਈਕਲਾਂ ‘ਤੇ ਕਾਲੇ ਝੰਡੇ ਲਗਾ ਕੇ ਰੋਸ ਰੈਲੀ ਕੱਢੀ ਗਈ ਅਤੇ ਮੋਦੀ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।

ਕਿਸਾਨਾਂ ਦੇ ਹੱਕ ‘ਚ ਉਤਰੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ

ਇਸ ਮੌਕੇ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਦੇ ਆਗੂਆਂ ਨੇ ਬੋਲਦਿਆਂ ਕਿਹਾ ਕਿ ਉਹ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਹਟਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸੰਘਰਸ਼ ਵਿਚ ਉਹ ਪੰਜਾਬ ਦੇ ਕਿਸਾਨਾਂ ਦੇ ਪੂਰੀ ਤਰ੍ਹਾਂ ਨਾਲ ਹਨ, ਉਹ ਕਿਸਾਨਾਂ ਦੀ ਇਸ ਸੰਘਰਸ਼ ਵਿਚ ਹਰ ਤਰੀਕੇ ਨਾਲ ਮਦਦ ਕਰਨਗੇ।

ਕਿਸਾਨਾਂ ਦੇ ਹੱਕ ‘ਚ ਉਤਰੇ ਵਿਦੇਸ਼ਾਂ ‘ਚ ਬੈਠੇ ਪੰਜਾਬੀ ਕਿਸਾਨ, ਖੇਤੀ ਕਾਨੂੰਨਾਂ ਦੇ ਵਿਰੁੱਧ ਕੀਤਾ ਰੋਸ ਪ੍ਰਗਟ

ਇਸ ਤੋਂ ਇਲਾਵਾ ਕੈਨੇਡਾ ਦੇ ਹੋਰਨਾਂ ਸ਼ਹਿਰਾਂ ਵਿਚ ਵੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਇੰਟਰਨੈਸ਼ਨਲ ਸਟੂਡੈਂਟਸ ਯੂਨੀਅਨ ਦੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਵੱਖ ਵੱਖ ਨੌਜਵਾਨਾਂ ਨੇ ਜਿੱਥੇ ਮੋਦੀ ਸਰਕਾਰ ਨੂੰ ਲਾਹਣਤਾਂ ਪਾਈਆਂ, ਉਥੇ ਹੀ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

educare

ਦੱਸ ਦੇਈਏ ਕਿ ਇਹ ਪ੍ਰਦਰਸ਼ਨ ਸਿਰਫ ਪੰਜਾਬ ਵਿੱਚ ‘ਚ ਵੱਡੇ ਪੱਧਰ ‘ਤੇ ਨਹੀਂ ਬਲਕਿ ਬਾਹਰਲੇ ਮੁਲਕਾਂ ‘ਚ ਵੀ ਪੰਜਾਬੀ ਤਿੱਖਾ ਵਿਰੋਧ ਕਰ ਰਹੇ ਹਨ। ਚਾਰ ਅਕਤੂਬਰ ਨੂੰ ਬਰੈਂਪਟਨ ‘ਚ ਵੀ ਪੰਜਾਬੀਆਂ ਨੇ ਇਕੱਠੇ ਹੋਕੇ ਕਿਸਾਨਾਂ ਦੇ ਹੱਕ ‘ਚ ਨਾਅਰਾ ਮਾਰਿਆ ਸੀ। ਇਸ ਤੋਂ ਇਲਾਵਾ 11 ਅਕਤੂਬਰ ਨੂੰ ਟੋਰਾਂਟੋ ‘ਚ ਕਿਸਾਨਾਂ ਦੇ ਸਮਰਥਨ ‘ਚ 11 ਅਕਤੂਬਰ ਨੂੰ ਪੰਜਾਬੀ ਭਾਈਚਾਰੇ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਫਰਾਂਸ ਵਿੱਚ ਵੀ ‘ਕਿਸਾਨ ਬਚਾਓ-ਪੰਜਾਬ ਬਚਾਓ’ ਦੇ ਨਾਅਰੇ ਹੇਠ ਰੋਸ ਮਾਰਚ ਕੱਢਿਆ ਗਿਆ ਹੈ।
-PTCNews