ਪੰਜਾਬੀਓ ਥੋੜ੍ਹਾ ਸਮਾਂ ਦਿਓ! ਭਗਵੰਤ ਨੇ ਪੰਜਾਬ ਦੀ ਅਵਾਮ ਨੂੰ ਕੀਤੀ ਅਪੀਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਇੱਕ ਪੋਸਟ ਰਾਹੀਂ ਪੰਜਾਬ ਦੇ ਲੋਕਾਂ ਨੂੰ ਥੋੜਾ ਸਬਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਜਲਦੀ ਹੀ ਪੂਰੇ ਕੀਤੇ ਜਾਣਗੇ ਅਤੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਲਈ ਕਦਮ ਚੁੱਕੇ ਜਾਣਗੇ ਅਤੇ ਕੁਝ ਇਸ ਲਈ ਉਨ੍ਹਾਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਮਾਨ ਨੇ ਪੰਜਾਬ ਦੀ ਆਵਾਮ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਫੇਸ ਦੀ ਪੋਸਟ ਉੱਤੇ ਲਿਖਿਆ ਹੈ - ਪੰਜਾਬੀਓ ਥੋੜ੍ਹਾ ਸਮਾਂ ਦਿਉ ! ਥੋੜ੍ਹਾ ਸਬਰ ਕਰੋ। ਕੋਈ ਵੀ ਚੀਜ਼ ਅਜਿਹੀ ਨਹੀਂ ਹੈ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਨਹੀਂ ਸੁਣੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬ ਦੀ ਅਵਾਮ ਨੂੰ ਅਪੀਲ ਕੀਤੀ ਹੈ ਕਿ ਉਹ ਥੋੜ੍ਹਾ ਸਮਾਂ ਕੰਮ ਕਰਨ ਲਈ ਦੇਣ ਤਾਂ ਉਨ੍ਹਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਸਕਣ। ਇਹ ਵੀ ਪੜ੍ਹੋ:ਬੇਰੁਜ਼ਗਾਰਾਂ ਨੇ CM ਭਗਵੰਤ ਦੇ ਘਰ ਦੇ ਬਾਹਰ ਲਗਾਇਆ ਧਰਨਾ -PTC News