
ਪੰਜਾਬ ਦੀ ਸਿਆਸਤ ‘ਚੋਂ ਵੱਡੀ ਖ਼ਬਰ, ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ :ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਟੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ‘ਚ ਵੱਡਾ ਫੈਸਲਾਲਿਆ ਹੈ। ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਹੁਣ ਬੀਜੇਪੀ ਦੇ ਨਾਲ ਸਾਡਾ ਚੋਣਾਂ ਵਿਚ ਕੋਈ ਗਠਬੰਧਨ ਨਹੀ ਹੋਵੇਗਾ।
#LIVE ਵੱਡੀ ਖ਼ਬਰ: ਕਿਸਾਨਾਂ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ
#LIVE: BIG BREAKING 🔸 ਪੰਜਾਬ ਦੀ ਸਿਆਸਤ 'ਚੋਂ ਬੇਹੱਦ ਵੱਡੀ ਖ਼ਬਰ 🔸 ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗਠਜੋੜ 🔸 ਖੇਤੀ ਬਿੱਲਾਂ ਦੇ ਵਿਰੋਧ 'ਚ ਕੋਰ ਕਮੇਟੀ ਦੀ ਬੈਠਕ 'ਚ ਲਿਆ ਵੱਡਾ ਫੈਸਲਾ Read more: https://bit.ly/3kNeaSUNarendra Modi Indian National Congress – Punjab Captain Amarinder Singh Sukhbir Singh Badal Shiromani Akali Dal Dr Daljit Singh Cheema #IndianFarmers #FarmersProtest #FarmOrdinances #ProtestbyFarmers #Punjab #NarendraModi #BJP #SupportFarmers
PTC News यांनी वर पोस्ट केले शनिवार, २६ सप्टेंबर, २०२०

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਪੰਜਾਬੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਸ਼੍ਰੋਮਣੀ ਅਕਾਲੀ ਦਲ ਭਾਜਪਾ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ। ਜਿਸ ਤੋਂ ਬਾਅਦ ਬੀਜੇਪੀ ਨੂੰ ਪੰਜਾਬ ਅੰਦਰ ਇਹ ਵੱਡਾ ਝੱਟਕਾ ਲੱਗਾ ਹੈ।

ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਸੀ ਕਿ ਘੱਟ ਤੋਂ ਘੱਟ ਸ਼੍ਰੋਮਣੀ ਅਕਾਲੀ ਦਲ ਨਾਲ ਸਲਾਹ ਮਸ਼ਵਰਾ ਕਰਦੇ ਪਰ ਉਹਨਾਂ ਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਜਿਹੜੀ ਪਾਰਟੀ ਨੇ ਆਪਣਾ ਸਾਰਾ ਜੀਵਨ ਕਿਸਾਨਾਂ ਤੇ ਖੇਤੀਬਾੜੀ ‘ਤੇ ਲਾਇਆ, ਉਸ ਨਾਲ ਹੀ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਅਸੀਂ ਦੋ ਮਹੀਨਿਆਂ ਤੋਂ ਕੋਸ਼ਿਸ਼ ਕਰ ਰਹੇ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣੇ ਪਰ ਸਰਕਾਰ ਨੇ ਗੱਲ ਸੁਣੇ ਬਗੈਰ ਹੀ ਖੇਤੀ ਬਿੱਲ ਪਾਸ ਕੀਤੇ ਹਨ। ਉਹਨਾਂ ਕਿਹਾ ਕਿ ਹੁਣ ਅਸੀਂ ਅਜਿਹੇ ਗਠਜੋੜ ਦਾ ਹਿੱਸਾ ਨਹੀਂ ਰਹਿ ਸਕਦੇ ,ਜਿਸਨੇ ਕਿਸਾਨ ਵਿਰੋਧੀ ਬਿੱਲ ਲਿਆਂਦੇ ਹਨ ਤੇ ਇਸ ਲਈ ਅਸੀਂ ਭਾਜਪਾ ਤੇ ਐਨਡੀਏ ਨਾਲ ਨਾਅਤਾ ਤੋੜਨ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਖੇਤੀ ਬਿੱਲਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਚੁੱਕ ਰਿਹਾ ਸੀ ਅਤੇ ਇਨ੍ਹਾਂ ਖੇਤੀ ਬਿਲਾਂ ਦਾ ਵਿਰੋਧ ਕਰ ਰਿਹਾ ਸੀ। ਇਸ ਤੋਂ ਪਹਿਲਾਂ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੈਬਨਿਟ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ।
-PTCNews