ਪੰਜਾਬ ਦੇ ਸਰਕਾਰੀ ਡਾਕਟਰ ਅੱਜ ਦੂਜੇ ਵੀ ਹੜਤਾਲ 'ਤੇ ਡਟੇ , ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਬੰਦ

By Shanker Badra - July 13, 2021 1:07 pm

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਪੇਅ ਕਮਿਸ਼ਨ ਦੇ ਵਿਰੋਧ ਵਿੱਚ ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਸਿਹਤ ਵਿਭਾਗ ਨਾਲ ਜੁੜੇ ਮੁਲਾਜ਼ਮ ਅਤੇ ਡਾਕਟਰ ਵੀ ਇਸ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ (12 ਤੋਂ 14 ਜੁਲਾਈ) ਤੱਕ ਕੀਤੀ ਗਈ ਤਿੰਨ ਰੋਜ਼ਾ ਹੜਤਾਲ ਅੱਜ ਦੂਜੇ ਵਿੱਚ ਦਾਖ਼ਲ ਹੋ ਗਈ ਹੈ।

ਪੰਜਾਬ ਦੇ ਸਰਕਾਰੀ ਡਾਕਟਰ ਅੱਜ ਦੂਜੇ ਵੀ ਹੜਤਾਲ 'ਤੇ ਡਟੇ , ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਬੰਦ

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ ਬਲਾਤਕਾਰ ਮਾਮਲਾ : ਵਿਧਾਇਕ ਸਿਮਰਜੀਤ ਸਿੰਘ ਬੈਂਸ 'ਤੇ ਲੁਧਿਆਣਾ 'ਚ ਦਰਜ ਹੋਇਆ ਮਾਮਲਾ

ਇਸ ਦੌਰਾਨ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ, ਹਾਲਾਂਕਿ ਲੋਕ ਹਿੱਤ 'ਚ ਐਮਰਜੈਂਸੀ ਅਤੇ ਕੋਵਿਡ ਆਦਿ ਸੇਵਾਵਾਂ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਡਾਕਟਰਾਂ ਨੇ ਸੂਬਾ ਸਰਕਾਰ ਨੂੰ ਮਸਲੇ ਦਾ ਹੱਲ ਨਾ ਕੀਤੇ ਜਾਣ 'ਤੇ 19 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦੀ ਧਮਕੀ ਵੀ ਦੇ ਦਿੱਤੀ ਹੈ। ਡਾਕਟਰਾਂ ਵੱਲੋਂ ਅੱਜ ਦੂਸਰੇ ਦਿਨ ਵੀ ਐਮਰਜੈਂਸੀ ਸੇਵਾਵਾਂ ਨੂੰ ਛੱਡ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਸਰਕਾਰੀ ਡਾਕਟਰ ਅੱਜ ਦੂਜੇ ਵੀ ਹੜਤਾਲ 'ਤੇ ਡਟੇ , ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਬੰਦ

ਡਾਕਟਰ ਜਸਵੀਰ ਕੌਰ ਨੇ ਦੱਸਿਆ ਕਿ ਇਸ ਫੈਸਲੇ ਨਾਲ ਸਰਕਾਰ ਨੇ ਸਰਕਾਰੀ ਡਾਕਟਰਾਂ , ਜੋ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਦਿਨ ਰਾਤ ਡਿਊਟੀ ਨਿਭਾ ਰਹੇ ਹਨ ਅਤੇ ਜਿਸ ਦੌਰਾਨ ਉਹਨਾਂ ਵਿਚੋਂ ਵੱਡੀ ਗਿਣਤੀ ਵਿਚ ਕੋਰੋਨਾ ਦਾ ਸ਼ਿਕਾਰ ਹੀ ਨਹੀਂ ਹੋਏ ਸਗੋਂ ਕਈ ਮੌਤ ਦੇ ਮੂੰਹ ਵਿੱਚ ਵੀ ਚਲੇ ਗਏ,ਨਾਲ ਉਹਨਾਂ ਦਾ ਮਨੋਬਲ ਡੇਗ ਰਹੀ ਹੈ। ਜਿਸ ਨਾਲ ਭਵਿੱਖ ਵਿੱਚ ਸਰਕਾਰੀ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੀਆਂ। ਉਹਨਾਂ ਕਿਹਾ ਕਿ ਸਰਕਾਰ ਦੇ ਫੈਸਲੇ ਨੂੰ ਤੁਰੰਤ ਵਾਪਸ ਕਰਾਉਣ ਲਈ ਅਸੀਂ ਸੰਘਰਸ਼ ਹੋਰ ਵੀ ਤੇਜ਼ ਕਰਾਂਗੇ।

ਪੰਜਾਬ ਦੇ ਸਰਕਾਰੀ ਡਾਕਟਰ ਅੱਜ ਦੂਜੇ ਵੀ ਹੜਤਾਲ 'ਤੇ ਡਟੇ , ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਬੰਦ

ਬਠਿੰਡਾ ਦੇ ਸਿਵਲ ਹਸਪਤਾਲ ਦੇ ਬਾਹਰ ਡਾਕਟਰਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਡਾਕਟਰਾਂ ਨੇ ਦੱਸਿਆ ਕਿ ਚੋਰਾਂ ਨੇ ਪੀਰੀਅਡ ਦੌਰਾਨ ਫਰੰਟ ਲਾਈਨ 'ਤੇ ਡਿਊਟੀ ਕੀਤੀ ਪਰ ਪੰਜਾਬ ਸਰਕਾਰ ਨੇ ਸਾਡੇ ਨਾਲ ਸਹੀ ਨਹੀਂ ਕੀਤਾ, ਅਸੀਂ ਉਸ ਨਾਲ ਵੀ ਨਜਿੱਠਿਆ, ਜਿਸ ਨਾਲ ਅਸੀਂ ਐਨਪੀਏ ਕਰਵਾਉਂਦੇ ਸੀ। ਇਸ ਦੇ ਨਾਲ ਹੀ ਇਹ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਗਿਆ ਹੈ।

ਪੰਜਾਬ ਦੇ ਸਰਕਾਰੀ ਡਾਕਟਰ ਅੱਜ ਦੂਜੇ ਵੀ ਹੜਤਾਲ 'ਤੇ ਡਟੇ , ਓ.ਪੀ.ਡੀ. ਸੇਵਾਵਾਂ ਰਹਿਣਗੀਆਂ ਬੰਦ

ਪੜ੍ਹੋ ਹੋਰ ਖ਼ਬਰਾਂ : ਜੈਪੁਰ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੰਮ੍ਰਿਤਸਰ ਦੇ ਭੈਣ-ਭਰਾ ਦੀ ਹੋਈ ਮੌਤ

ਪੰਜਾਬ ਸਿਵਲ ਮੈਡੀਕਲ ਸਰਵਸਿਜ਼ (PCMS) ਦੇ ਪ੍ਰਧਾਨ ਡਾਕਟਰ ਗਗਨਦੀਪ ਸਿੰਘ ਡਾਕਟਰਾਂ ਵੱਲੋਂ ਇਹ ਹੜਤਾਲ ਪੰਜਾਬ ਵਿੱਚ 6ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖ਼ਿਲਾਫ਼ ਹੈ। ਡਾ. ਗਗਨਦੀਪ ਸਿੰਘ ਮੁਤਾਬਕ ਸਰਕਾਰ ਨੇ ਬਾਕੀ ਭੱਤਿਆਂ ਨੂੰ ਘਟਾਉਣ ਦੇ ਨਾਲ-ਨਾਲ ਨੌਨ ਪ੍ਰੈਕਟਿਸ ਭੱਤੇ (NPA) ਨੂੰ ਵੀ ਘਟਾਇਆ ਹੈ। ਉਨ੍ਹਾਂ ਮੁਤਾਬਕ NPA ਨੂੰ 25 ਤੋਂ ਘਟਾ ਕੇ 20 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਮੂਲ ਤਨਖ਼ਾਹ ਤੋਂ ਵੀ ਅਲਹਿਦਾ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਨੌਨ-ਪ੍ਰੈਕਟਿਸ ਭੱਤੇ ਨੂੰ ਪੈਨਸ਼ਨ ਦੇ ਹਿਸਾਬ ਤੋਂ ਵੀ ਬਾਹਰ ਰੱਖਿਆ ਗਿਆ ਹੈ।

-PTCNews

adv-img
adv-img