ਮੁੱਖ ਖਬਰਾਂ

ਜਲੰਧਰ ਤੋਂ ਬਾਅਦ ਹੁਣ ਨਵਾਂਸ਼ਹਿਰ 'ਚ ਵੀ ਲੱਗੇਗਾ Night Cerfew

By Jagroop Kaur -- March 06, 2021 6:09 pm -- Updated:March 06, 2021 6:15 pm

ਨਵਾਂਸ਼ਹਿਰ: ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਫੇਲ ਗਿਆ ਹੈ ਜਿਸ ਦੇ ਚਲਦਿਆਂ ਪੰਜਾਬ 'ਚ ਕਰਫਿਊ ਲਗਾਉਣ ਦੇ ਹੁਕਮ ਵੀ ਜਾਰੀ ਕੀਤੇ ਜਾ ਰਹੇ ਹਨ ਜਿਥੇ ਪਹਿਲਾਂ ਜਲਡਨਹਰ ਸ਼ਹਿਰ 'ਚ Cerfew ਦਾ ਇੱਲਾਂ ਕੀਤਾ ਉਥੇ ਹੀ ਹੁਣ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ਵਿਚ Covid19 ਲਗਾਤਾਰ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ ਦੀ ਹੱਦ ਅੰਦਰ ਰਾਤ 11 ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ।nwa shehar night cerfew

nwa shehar night cerfewAlso Read | AFI condoles sudden passing of coach Nikolai Snesarev in NIS Patiala

ਇਹ ਕਰਫਿਊ ਅੱਜ ਰਾਤ ਤੋਂ ਹੀ ਲਾਗੂ ਹੋਵੇਗਾ ਅਤੇ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਜ਼ਿਲ੍ਹੇ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਇਥੇ ਇਹ ਵੀ ਖ਼ਾਸ ਤੌਰ ’ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਜਲੰਧਰ ਜ਼ਿਲ੍ਹੇ ਵਿਚ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤਕ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਗਏ ਹਨ।Amid rise in cases night curfew

Amid rise in cases night curfew

Read More : ਪੰਜਾਬ ਦੇ ਇਸ ਜ਼ਿਲ੍ਹੇ ‘ਚ ਮੁੜ ਲੱਗਿਆ ਰਾਤ ਦਾ ਕਰਫਿਊ, ਕੋਰੋਨਾ ਦੇ ਮੱਦੇਨਜ਼ਰ ਪ੍ਰਸ਼ਾਸਨ...

ਦਰਅਸਲ ਵਿਚ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਕੋਰੋਨਾ ਮਰੀਜ਼ਾਂ ਦੀ ਮੌਤ ਦਰ ਵੀ ਤੇਜ਼ੀ ਨਾਲ ਵੱਧ ਰਹੀ ਹੈ। ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਕੋਰੋਨਾ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਅਤੇ ਪੰਜਾਬ ਸਰਕਾਰ ਪਹਿਲਾਂ ਸੂਬੇ ਦੇ ਸਮੂਹ ਡੀਸੀਜ਼ ਨੂੰ ਹੁਕਮ ਦੇ ਦਿੱਤਾ ਸੀ ,

ਕਿ ਸਾਰੇ ਡੀਸੀਜ਼ ਕੋਰੋਨਾ ਦੀ ਸਥਿਤੀ ਦੇ ਹਿਸਾਬ ਨਾਲ ਆਪੋ-ਆਪਣੇ ਜ਼ਿਲ੍ਹਿਆਂ ਵਿਚ ਕਰਫਿਊ ਲਗਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਜਨਤਾ ਨੇ ਕੋਰੋਨਾ ਵੈਕਸੀਨ ਲਗਾਉਣ ਦੇ ਨਾਲ-ਨਾਲ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ।

Click here for latest updates on Twitter.

  • Share