Fri, Dec 26, 2025
Whatsapp

ਪੁਰਤਗਾਲ ਸੜਕ ਹਾਦਸਾ: ਭੈਣ ਨੇ ਭਰਾ ਦੇ ਸਿਰ 'ਤੇ ਸਿਹਰਾ ਬੰਨ੍ਹ ਕੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

Reported by:  PTC News Desk  Edited by:  Jashan A -- July 28th 2019 03:55 PM -- Updated: July 28th 2019 04:00 PM
ਪੁਰਤਗਾਲ ਸੜਕ ਹਾਦਸਾ: ਭੈਣ ਨੇ ਭਰਾ ਦੇ ਸਿਰ 'ਤੇ ਸਿਹਰਾ ਬੰਨ੍ਹ ਕੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪੁਰਤਗਾਲ ਸੜਕ ਹਾਦਸਾ: ਭੈਣ ਨੇ ਭਰਾ ਦੇ ਸਿਰ 'ਤੇ ਸਿਹਰਾ ਬੰਨ੍ਹ ਕੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਪੁਰਤਗਾਲ ਸੜਕ ਹਾਦਸਾ: ਭੈਣ ਨੇ ਭਰਾ ਦੇ ਸਿਰ 'ਤੇ ਸਿਹਰਾ ਬੰਨ੍ਹ ਕੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਹੁਸ਼ਿਆਰਪੁਰ: ਪਿਛਲੇ ਦਿਨੀਂ ਪੁਰਤਗਾਲ 'ਚ ਇੱਕ ਭਿਣਕ ਸੜਕ ਹਾਦਸਾ ਵਾਪਰਿਆ ਸੀ, ਜਿਸ 'ਚ ਚਾਰ ਭਾਰਤੀ ਨੌਜਵਾਨਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ 'ਚ 3 ਨੌਜਵਾਨ ਪੰਜਾਬ ਅਤੇ 1 ਹਰਿਆਣਾ ਨਾਲ ਸਬੰਧ ਰੱਖਦਾ ਸੀ। ਚਾਰ ਭਾਰਤੀ ਨੌਜਵਾਨਾਂ ਦੀਆਂ ਲਾਸ਼ਾਂ ਵਤਨ ਆ ਗਈਆਂ ਹਨ। ਦੋ ਨੌਜਵਾਨ ਰਜਤ ਅਤੇ ਪ੍ਰੀਤਪਾਲ ਹੁਸ਼ਿਆਰਪੁਰ ਨਾਲ ਸਬੰਧਤ ਸਨ ਜਦਕਿ ਇਕ ਬਟਾਲਾ ਅਤੇ ਹਰਿਆਣਾ ਦਾ ਰਹਿਣ ਵਾਲਾ ਸੀ।ਹੁਸ਼ਿਆਰਪੁਰ ਨਾਲ ਸਬੰਧਤ ਦੋਵੇਂ ਨੌਜਵਾਨਾਂ ਦਾ ਅੱਜ ਜੱਦੀ ਪਿੰਡ ਵਿਖੇ ਗਮਗੀਨ ਮਾਹੌਲ 'ਚ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹੋਰ ਪੜ੍ਹੋ: ਇੱਥੇ ਸ਼ਰਾਬ ਪੀਣ ਨਾਲ ਲੋਕਾਂ ਦਾ ਹੋਇਆ ਅਜਿਹਾ ਹਾਲ, ਸੁਣ ਕੇ ਕੰਬ ਜਾਵੇਗੀ ਰੂਹ ਰਜਤ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ। ਉਹ ਤਿੰਨ ਭਰਾਵਾਂ 'ਚੋਂ ਸਭ ਤੋਂ ਛੋਟਾ ਸੀ ਅਤੇ ਘਰ ਦੀ ਗਰੀਬੀ ਦੇ ਚਲਦਿਆਂ ਵਿਦੇਸ਼ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ ਸੀ।ਜੱਦੀ ਪਿੰਡ ਵਿਖੇ ਸ਼ਮਸ਼ਾਨਘਾਟ 'ਚ ਉਸ ਸਮੇਂ ਮਾਹੌਲ ਗਮਗੀਨ ਹੋਇਆ ਜਦੋਂ ਭੈਣ ਨੇ ਭਰਾ ਦੇ ਸਿਰ 'ਤੇ ਸਿਹਰਾ ਸਜਾਉਂਦੇ ਹੋਏ ਉਸ ਨੂੰ ਅੰਤਿਮ ਵਿਦਾਈ ਦਿੱਤੀ। ਇਸੇ ਤਰ੍ਹਾਂ ਮੁਕੇਰੀਆਂ ਵਾਸੀ ਪ੍ਰੀਤਪਾਲ ਸਿੰਘ ਕਰੀਬ 4 ਸਾਲ ਪਹਿਲਾਂ ਵਿਦੇਸ਼ ਗਿਆ ਸੀ, ਜਿਸ ਦਾ ਸਸਕਾਰ ਉਸ ਦੇ ਕਸਬੇ 'ਚ ਅੱਜ ਕੀਤਾ ਗਿਆ। -PTC News


Top News view more...

Latest News view more...

PTC NETWORK
PTC NETWORK